ਚੁੰਨੀ ਕਲਾਂ ਵਿੱਚ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਮੈਡੀਕਲ ਕੈਂਪ, 739 ਮਰੀਜ਼ਾਂ ਨੇ ਲਿਆ ਲਾਭ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਚੁੰਨੀ ਕਲਾਂ ਵਿੱਚ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਮੈਡੀਕਲ ਕੈਂਪ, 739 ਮਰੀਜ਼ਾਂ ਨੇ ਲਿਆ ਲਾਭ

ਚੁੰਨੀ ਕਲਾਂ/ ਫਤਹਿਗੜ੍ਹ ਸਾਹਿਬ, 04 ਫ਼ਰਵਰੀ

ਡਾਇਰੈਕਟਰ ਆਯੁਰਵੇਦਾ ,ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬ ਬਾਰੀਆਂ, ਚੁੰਨੀ ਕਲਾਂ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ, ਡਾ.ਮੰਜੂ ਨੇ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਫੈਲਾਉਣਾ ਸੀ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਆਯੁਰਵੈਦਿਕ ਅਤੇ ਹੋਮਿਓਪੈਥਿਕ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਪੂਰੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਕੈਂਪ ਵਿੱਚ ਕੁੱਲ 739 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ, ਜਿਨ੍ਹਾਂ ਵਿੱਚੋਂ 397 ਮਰੀਜ਼ਾਂ ਨੂੰ ਆਯੁਰਵੈਦਿਕ ਅਤੇ 342 ਮਰੀਜ਼ਾਂ ਨੂੰ ਹੋਮਿਓਪੈਥਿਕ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ। ਇਲਾਕੇ ਦੇ ਲੋਕਾਂ ਅਤੇ ਸੰਗਤ ਵੱਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਕੈਂਪ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਮੁਫ਼ਤ ਸਿਹਤ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਰੂਰਤਮੰਦ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਈਆਂ ਜਾ ਸਕਣ।

ਇਸ ਕੈਂਪ ਵਿੱਚ ਡਾ. ਸਕਿੰਦਰ, ਆਯੁਰਵੈਦਿਕ ਮੈਡੀਕਲ ਅਫ਼ਸਰ,ਡਾਕਟਰ ਉਮਾ ਬੇਦੀ ਆਯੁਰਵੈਦਿਕ ਮੈਡੀਕਲ ਅਫ਼ਸਰ,ਡਾਕਟਰ ਦਲਜੀਤ ਸਿੰਘ, ਐਚਐਮਓ ,ਡਾਕਟਰ ਮਨਵਿੰਦਰ ਕੌਰ ,ਐਚਐਮਓ, ਨੇ ਮਰੀਜ਼ਾਂ ਦਾ ਚੈੱਕ ਅਪ ਕੀਤਾ। ਇਸ ਦੌਰਾਨ ਸ੍ਰੀ ਬਲਜਿੰਦਰ ਸਿੰਘ ਉਪ ਵੈਦ, ਸ੍ਰੀ ਅਵਤਾਰ ਸਿੰਘ ,ਉਪ ਵੈਦ ,ਸ੍ਰੀ ਨੀਲ ਕਮਲ ਹੋਮਿਓਪੈਥਿਕ ਡਿਸਪੈਂਸਰ ,ਸ੍ਰੀਮਤੀ ਪਰਮਜੀਤ ਕੌਰ ਹੋਮਿਓਪੈਥਿਕ ਡਿਸਪੈਂਸਰ ਵੱਲੋਂ ਦਵਾਈਆਂ ਦੀ ਵੰਡ ਕੀਤੀ ਗਈ।

——————————
This news is auto published from an agency/source and may be published as received.

Leave a Reply

Your email address will not be published. Required fields are marked *