
ਵਧੀਕ ਡਿਪਟੀ ਕਮਿਸ਼ਨਰ ਨੇ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹੇ ’ਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ
-ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਲਗਾਏ ਜਾਣਗੇ ਵਿਸ਼ੇਸ਼ ਮੈਡੀਕਲ ਕੈਂਪ
– 11 ਫਰਵਰੀ ਨੂੰ ਅਨਾਜ ਮੰਡੀ ਬਸੀ ਪਠਾਣਾ ਵਿਖੇ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕੈਂਪ – ਫ਼ਤਹਿਗੜ੍ਹ ਸਾਹਿਬ, 05 ਫਰਵਰੀ:
ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ “ਸਾਡੇ ਬਜ਼ੁਰਗ, ਸਾਡਾ ਮਾਣ”ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ 11 ਫਰਵਰੀ ਨੂੰ ਸੀਨੀਅਰ ਸੀਟੀਜਨ ਹੋਮ, ਅਨਾਜ ਮੰਡੀ, ਬਸੀ ਪਠਾਣਾ ਵਿਖੇ ਸਵੇਰੇ 10 ਵਜੇ ਤੋਂ 03 ਵਜੇ ਤੱਕ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਬਲਾਕ ਅਤੇ ਪਿੰਡ ਪੱਧਰ ’ਤੇ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਸਬੰਧੀ, ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ, ਕਾਨੂੰਨੀ ਮਦਦ ਅਤੇ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਕੈਂਪ, ਜਾਗਰੂਕਤਾ ਮੁਹਿੰਮਾਂ ਅਤੇ ਆਉਟਰੀਚ ਪ੍ਰੋਗਰਾਮ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਬਜ਼ੁਰਗਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਦੀ ਵੀ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦਾ ਸਨਮਾਨ, ਸੁਰੱਖਿਆ ਅਤੇ ਦੇਖਭਾਲ ਕਰਨਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਬੈਠਕ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ, ਜ਼ਰੂਰਤਮੰਦ ਬਜ਼ੁਰਗ ਨਾਗਰਿਕਾਂ ਤੱਕ ਸਰਕਾਰੀ ਸਹਾਇਤਾ, ਬੁਢਾਪਾ ਪੈਨਸ਼ਨ, ਸਿਹਤ ਬੀਮਾ, ਸਹਾਇਕ ਉਪਕਰਨ ਅਤੇ ਹੋਰ ਭਲਾਈ ਸਕੀਮਾਂ ਦੀ ਸਮੇਂ-ਸਿਰ ਪਹੁੰਚ ਯਕੀਨੀ ਬਣਾਉਣ ’ਤੇ ਵੀ ਖ਼ਾਸ ਜ਼ੋਰ ਦਿੱਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਇਕ ਲੋਕ ਲਹਿਰ ਦਾ ਰੂਪ ਦਿੱਤਾ ਜਾ
——————————
This news is auto published from an agency/source and may be published as received.
