
ਫਤਿਹਗੜ੍ਹ ਸਾਹਿਬ, ਰੁਪ ਨਰੇਸ਼: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਨਵੇਂ ਹਲਕਾ ਇੰਚਾਰਜ ਨਿਯੁਕਤ ਹੋਣ ਉਪਰੰਤ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਚਰਨ ਸੇਵਕ ਭਾਈ ਪਰਮਜੀਤ ਸਿੰਘ ਜੀ ਤੋਂ ਅਸ਼ੀਰਵਾਦ ਲਿਆ ਗਿਆ।ਇਸ ਮੌਕੇ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਅਰਦਾਸ ਉਪਰੰਤ ਪੰਥਕ ਅਤੇ ਲੋਕ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ ਗਿਆ।ਗੁਰੂ ਸਾਹਿਬਾਨ ਦੀ ਰਹਿਮਤ ਨਾਲ ਹੀ ਰਾਜਨੀਤੀ ਨੂੰ ਸਹੀ ਦਿਸ਼ਾ ਮਿਲਦੀ ਹੈ।ਹਲਕਾ ਇੰਚਾਰਜ ਵਜੋਂ ਨਿਯੁਕਤੀ ਮਿਲਣਾ ਕੇਵਲ ਇੱਕ ਜ਼ਿੰਮੇਵਾਰੀ ਨਹੀਂ, ਸਗੋਂ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਹੈ।ਇਸ ਲਈ ਸ਼ੁਰੂਆਤ ਧਾਰਮਿਕ ਅਸ਼ੀਰਵਾਦ ਨਾਲ ਕਰਨੀ ਅਕਾਲੀ ਦਲ ਦੀ ਪੁਰਾਣੀ ਪਰੰਪਰਾ ਰਹੀ ਹੈ।ਇਸ ਦੌਰਾਨ ਸੰਤ ਬਾਬਾ ਪਰਮਜੀਤ ਸਿੰਘ ਜੀ ਨੇ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਮਿਲੇ,ਉਹ ਨਿਸ਼ਕਾਮ ਸੇਵਾ,ਸੱਚਾਈ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।ਉਨ੍ਹਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਅਨੁਸਾਰ ਲੋਕ ਸੇਵਾ ਹੀ ਸਭ ਤੋਂ ਵੱਡੀ ਭਗਤੀ ਹੈ ਅਤੇ ਰਾਜਨੀਤੀ ਨੂੰ ਸੇਵਾ ਦਾ ਸਾਧਨ ਬਣਾਇਆ ਜਾਣਾ ਚਾਹੀਦਾ ਹੈ।

ਇਸ ਮੌਕੇ ਸਰਦਾਰ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ,ਨੌਜਵਾਨਾਂ ਨੂੰ ਨਾਲ ਜੋੜਨ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਜਿਵੇਂ ਸਿਹਤ,ਸਿੱਖਿਆ,ਰੋਜ਼ਗਾਰ ਅਤੇ ਕਿਸਾਨੀ ਮੁੱਦਿਆਂ ਨੂੰ ਤਰਜੀਹ ਦੇ ਅਧਾਰ ‘ਤੇ ਉਠਾਇਆ ਜਾਵੇਗਾ।ਇਸ ਮੌਕੇ ਇਹ ਵੀ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਥ,ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਅੱਗੇ ਵੀ ਕਰਦਾ ਰਹੇਗਾ।ਬਲਜੀਤ ਸਿੰਘ ਭੁੱਟਾ ਨੇ ਭਾਈ ਪਰਮਜੀਤ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਸ਼ੀਰਵਾਦ ਨਾਲ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ।ਇਸ ਮੌਕੇ ਇੰਦਰਜੀਤ ਸਿੰਘ ਖੇੜਾ,ਹਰਨੇਕ ਸਿੰਘ ਹੰਸਾਲੀ,ਦਮਨਜੋਤ ਸਿੰਘ,ਗਗਨਦੀਪ ਸਿੰਘ,ਮਨਜੀਤ ਸਿੰਘ ਮਠਾੜੂ ਆਦਿ ਹਾਜ਼ਰ ਸਨ।
——————————
This news is auto published from an agency/source and may be published as received.
