ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋਈ -ਵਿਧਾਇਕ ਰਾਏ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ

ਸਾਬਤ ਹੋਈ -ਵਿਧਾਇਕ ਰਾਏ ਵਿਧਾਇਕ ਰਾਏ ਨੇ ਪਿੰਡ ਬਾਗ ਸਿਕੰਦਰ ਤੋਂ ਸ਼੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਲਈ ਬੱਸ ਨੂੰ ਕੀਤਾ ਰਵਾਨਾ

ਫ਼ਤਹਿਗੜ੍ਹ ਸਾਹਿਬ, 11 ਫਰਵਰੀ:

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਥੇ ਆਮ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬਾਗ ਸਿਕੰਦਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ, ਦੁਗਗਿਆਨਾ ਮੰਦਰ, ਵਾਲਮਿਕਿ ਤੀਰਥ ਸਥਾਨਾਂ ਤੇ ਵਾਹਗਾ ਬਾਰਡਰ ਦੀ ਮੁਫਤ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਭੇਜੀ ਗਈ ਹੈ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ਹਰ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਜੁਰਗਾਂ, ਔਰਤਾਂ, ਬੱਚਿਆਂ ਤੇ ਆਮ ਲੋਕਾਂ ਨੂੰ ਮੁਫਤ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਦੇ ਇਸ ਉਦਮ ਦੀ ਹਰੇਕ ਵਰਗ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਕੈਪਸ਼ਨ:

ਵਿਧਾਇਕ ਲਖਬੀਰ ਸਿੰਘ ਰਾਏ ਪਿੰਡ ਬਾਗ ਸਿਕੰਦਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਦੇ ਹੋਏ।

——————————
This news is auto published from an agency/source and may be published as received.

Leave a Reply

Your email address will not be published. Required fields are marked *