ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ ਸਾਹਿਬ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ

ਮੀਟਿੰਗ ਦਾ ਆਯੋਜਨ

ਫਤਹਿਗੜ੍ਹ ਸਾਹਿਬ, 12 ਫਰਵਰੀ

ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਅਤੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ, ਖੇਤੀਬਾੜ੍ਹੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ।

ਡਾ. ਹਰਦੀਪ ਸਿੰਘ ਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਦੱਸਿਆ ਕਿ ਮੀਟਿੰਗ ਦੌਰਾਨ ਖੇਤੀਬਾੜੀ, ਬਾਗਬਾਨੀ, ਪਸ਼ੂ—ਪਾਲਣ, ਮੱਛੀ—ਪਾਲਣ, ਵਣ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਸਵੈ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ, ਅਗਾਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰ਼ੋਫੈਸਰ (ਬਾਗਬਾਨੀ) ਨੇ ਕੇਂਦਰ ਵੱਲੋਂ ਲਗਾਏ ਜਾਂਦੇ ਸਿਖਲਾਈ ਕੋਰਸਾਂ, ਖੇਤ ਤਜ਼ਰਬਿਆਂ ਅਤੇ ਹੋਰ ਪਸਾਰ ਗਤੀ—ਵਿਧੀਆਂ ਦੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ ਅਤੇ ਸਾਲ 2026-27 ਵਿਚ ਆਯੋਜਿਤ ਹੋਣ ਵਾਲੀਆਂ ਸਿਖਲਾਈਆਂ ਸਬੰਧੀ ਕਾਰਜ— ਯੋਜਨਾ ਵੀ ਸਾਂਝੀ ਕੀਤੀ ਅਤੇ ਆਏ ਹੋਏ ਮਹਿਮਾਨਾਂ ਦੇ ਸੁਝਾਅ ਲਏ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਪ੍ਰਭਜੋਤ ਸਿੰਘ ਸੰਧੂ, ਵਧੀਕ ਨਿਰਦੇਸ਼ਕ ਪਸਾਰ ਸਿਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਕੰਮ ਕਰਨ ਲਈ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਫ਼ਸਲਾਂ ਵਿੱਚ ਬੀਮਾਰੀ ਪ੍ਰਬੰਧਨ ਲਈ ਰੋਧਕ ਕਿਸਮਾਂ ਨੂੰ ਅਪਣਾਉਣ ਦੀ ਵਕਾਲਤ ਕੀਤੀ। ਉਨ੍ਹਾਂ ਨੇ ਖੇਤੀ ਵਿਗਿਆਨੀਆਂ ਨੂੰ ਸਥਾਈ ਖੇਤੀਬਾੜੀ ਲਈ ਯੂਨੀਵਰਸਿਟੀ ਦੀਆਂ ਨਵੀਨਤਮ ਸਿਫਾਰਸ਼ਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ।

ਡਾ. ਗੁਰਜਿੰਦਰਪਾਲ ਸਿੰਘ ਸੋਢੀ, ਸਹਿਯੋਗੀ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ., ਲੁਧਿਆਣਾ ਨੇ ਅਗਾਂਹਵੱਧੂ ਕਿਸਾਨਾਂ ਦੇ ਖੇਤਾਂ ਦੇ ਦੌਰੇ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪੀ.ਏ.ਯੂ. ਦੇ ਕਿਸਾਨੀ ਲਈ ਚਲਾਏ ਜਾਂਦੇ ਉੱਦਮੀ ਪ੍ਰੋਗਰਾਮਾਂ ਜਿਵੇਂ ਕਿ ਉੱਦਮਤਾ ਅਤੇ ਉਡਾਨ ਬਾਰੇ ਵਿਸਥਾਰ ਸਹਿਤ ਦੱਸਿਆ। ਕ੍ਰਿਸ਼ੀ ਵਿਗਿਆਨ ਕੇਂਦਰ, ਲੁਧਿਆਣਾ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ, ਡਾ. ਦਲਜਿੰਦਰ ਸਿੰਘ (ਫਲ ਵਿਗਿਆਨੀ), ਖੇਤਰੀ ਫਲ ਖੋਜ਼ ਕੇਂਦਰ, ਬਹਾਦਰਗੜ੍ਹ ਵੀ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਾ. ਜਗਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਅਤੇ ਅਧਿਕਾਰੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਯੋਜਿਤ ਕੀਤੇ ਜਾਂਦੇ ਪਸਾਰ ਕਾਰਜਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਅਗਾਂਹਵੱਧੂ ਕਿਸਾਨ ਕੁਲਵਿੰਦਰ ਸਿੰਘ, ਸਤਵਿੰਦਰ ਸਿੰਘ, ਅਤੇ ਉੱਦਮੀ ਬੀਬੀਆਂ ਰੁਪਿੰਦਰ ਕੌਰ ਨੇ ਮਧੂ—ਮੱਖੀ ਪਾਲਣ, ਫਸਲ ਉਤਪਾਦਨ, ਸਬਜ਼ੀਆਂ ਦੀ ਕਾਸ਼ਤ, ਖੁੰਭ ਉਤਪਾਦਨ, ਫੂਡ ਪ੍ਰੋਸੈਸਿੰਗ ਅਤੇ ਫੁਲਕਾਰੀ ਦਸਤਕਾਰੀ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉੱਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ। ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ)ਮੀਟਿੰਗ ਵਿਚ ਹਾਜ਼ਿਰ ਮਾਹਿਰਾਂ, ਕਮੇਟੀ ਮੈਂਬਰਾਂ, ਅਗਾਂਹਵਧੂ ਕਿਸਾਨਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ ।

——————————
This news is auto published from an agency/source and may be published as received.

Leave a Reply

Your email address will not be published. Required fields are marked *