
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਜ਼ਿਲ੍ਹਾ ਪੱਧਰ ਤੇ ਰਜਿਸਟਰਡ ਯੂਥ ਕਲੱਬ ਯੁਵਕ ਸੇਵਾਵਾਂ ਦਫ਼ਤਰ ਵਿਖੇ 45 ਦਿਨਾਂ ਦੇ ਅੰਦਰ ਆਪਣੀ ਕਾਰਗੁਜ਼ਾਰੀ ਰਿਪੋਰਟ ਜਮ੍ਹਾ ਕਰਵਾਉਣ-ਡਿਪਟੀ ਕਮਿਸ਼ਨਰ
ਫਤਹਿਗੜ੍ਹ ਸਾਹਿਬ, 12 ਫਰਵਰੀ:
ਪੰਜਾਬ ਸਰਕਾਰ ਵੱਲੋਂ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਮੁਤਾਬਿਕ (ਗੈਰ ਸਰਗਰਮ) ਯੂਥ ਕਲੱਬਾਂ ਨੂੰ ਰੱਦ ਕਰਨਾ ਦਾ ਫੈਸਲਾ ਲਿਆ ਗਿਆ ਹੈ, ਜਿਸਦੇ ਲਈ 21 ਜਨਵਰੀ 2026 ਨੂੰ ਪਬਲਿਕ ਨੋਟਿਸ ਜਾਰੀ ਹੋ ਚੁੱਕਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦਿੱਤੀ।
ਉਨ੍ਹਾਂ ਜ਼ਿਲ੍ਹਾ ਫ਼ਤਹਿਗੜ੍ ਸਾਹਿਬ ਵਿਖੇ 487 ਦੇ ਕਰੀਬ ਰਜਿਸਟਰਡ ਯੂਥ ਕਲੱਬਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫਤਿਹਗੜ੍ਹ ਸਾਹਿਬ ਦੇ ਦਫ਼ਤਰ (ਖੇਡ ਸਟੇਡੀਅਮ ਮਾਧੋਪੁਰ) ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਦੀ ਪਾਲਣਾ ਹਿੱਤ 45 ਦਿਨ ਦੇ ਅੰਦਰ-ਅੰਦਰ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ (2023 ਤੋਂ 24, 2024 ਤੋਂ 25 ਅਤੇ 2025 ਤੋਂ 26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਹਿਤ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਭਵਿੱਖ ਅੰਦਰ ਨਵੀ ਯੂਥ ਪਾਲਿਸੀ ਤਹਿਤ ਕਲੱਬਾਂ ਵੱਲੋਂ ਕਾਰਗੁਜ਼ਾਰੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਉ਼ਣੀ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਾਰਗੁਜ਼ਾਰੀ ਰਿਪੋਰਟ ਮਿਲਣ ਤੋਂ ਬਾਅਦ ਰਜਿਸਟਰਡ ਯੂਥ ਕਲੱਬਾਂ ਦੀ ਸਮੀਖਿਆ ਕੀਤੀ ਜਾਵੇਗੀ।
——————————
This news is auto published from an agency/source and may be published as received.
