ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਤਹਿਗੜ੍ਹ ਸਾਹਿਬ
ਆਮ ਖਾਸ ਬਾਗ ਵਿਖੇ ਲੱਗਿਆ ਪੰਜਾਬ ਸਖੀ ਸ਼ਕਤੀ ਮੇਲਾ ਸਫਲਤਾ ਪੂਰਵਕ ਸੰਪੰਨ
– ਮੇਲੇ ਦੇ ਅਖੀਰਲੇ ਦਿਨ ਲੋਕਾਂ ਦਾ ਭਾਰੀ ਇੱਕਠ ਤੇ ਉਤਸ਼ਾਹ ਦੇਖਣ ਨੂੰ ਮਿਲਿਆ
– ਮੇਲੇ ‘ਚ ਸਕੂਲੀ ਵਿਦਿਆਰਥੀਆਂ ਅਤੇ ਪੰਜਾਬ ਦੇ ਸਭਿਆਚਾਰ ਦੀਆਂ ਵੱਖ ਵੱਖ ਵੰਨਗੀਆਂ ਖਿੱਚ ਦਾ ਕੇਂਦਰ ਬਣੀਆਂ
ਫਤਹਿਗੜ੍ਹ ਸਾਹਿਬ, 13 ਫਰਵਰੀ
ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਫਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਯੋਜਨ ਆਮ ਖਾਸ ਬਾਗ ਸਰਹਿੰਦ ਵਿਖੇ ਮਿਤੀ 10 ਫਰਵਰੀ ਤੋਂ ਲੈਕੇ 13 ਫਰਵਰੀ ਤੱਕ ਕਰਵਾਇਆ ਗਿਆ। ਮੇਲੇ ਦੇ ਆਖੀਰਲੇ ਦਿਨ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਮੇਲੇ ਦਾ ਆਨੰਦ ਮਾਣਿਆ। ਸਖੀ ਸਕਤੀ ਮੇਲਾ ਆਪਣੀ ਅਮਿੱਟ ਯਾਦਾਂ ਛੱਡਦਾ ਹੋਇਆ ਸਫਲਤਾਪੂਰਵਕ ਸੰਪੰਨ ਹੋਇਆ।
ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੇਲੇ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਸਨ, ਜਿਸ ਸਦਕਾ ਪੰਜਾਬ ਸਖੀ ਸ਼ਕਤੀ ਮੇਲਾ ਆਪਣੇ ਸਿਖਰ ਤੇ ਪਹੁੰਚਿਆ । ਇਸ ਮੇਲੇ ਵਿੱਚ ਜਿੱਥੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਸ਼ਿਲਕਾਪਰ ਤੇ ਸੈੱਲਫ਼ ਹੈਲਪ ਗਰੁੱਪ ਅਤੇ ਸ਼ਿਲਪਕਾਰ ਆਪਣੇ ਉਤਪਾਦ ਲੈਕੇ ਸ਼ਾਮਲ ਹੋਏ ਸਨ। ਜਿਨ੍ਹਾਂ ਵਿੱਚ ਕਸ਼ਮੀਰ ਦੀਆਂ ਖਾਣ ਪੀਣ ਦੀਆਂ ਵਸਤਾਂ ਸਮੇਤ, ਕਪੜੇ ਅਤੇ ਫਰਨੀਚਰ ਦੀਆਂ ਸਟਾਲਾਂ ਦਾ ਜ਼ਿਲ੍ਹਾ ਵਾਸੀਆਂ ਨੇ ਖਰੀਦਦਾਰੀ ਦੇ ਨਾਲ ਨਾਲ ਮੇਲੇ ਦਾ ਆਨੰਦ ਮਾਣਿਆ।
ਸੁਰਿੰਦਰ ਧਾਲੀਵਾਲ ਨੇ ਦੱਸਿਆ ਕਿ ਜਿਹੜੀਆਂ ਔਰਤਾਂ ਪਿੰਡਾਂ ਵਿੱਚ ਘਰਾਂ ਵਿੱਚ ਬੈਠ ਕੇ ਹੱਥੀ ਕਲਾਕਾਰੀ ਦਾ ਕੰਮ ਕਰਦੀਆਂ ਹਨ, ਉਨ੍ਹਾਂ ਲਈ ਇਹ ਮੇਲਾ ਆਪਣਾ ਹੁਨਰ ਦਿਖਾਉਣ ਲਈ ਬਹੁਤ ਵਧੀਆ ਰਿਹਾ, ਜਿਸ ਦਾ ਫਾਈਦਾ ਹੱਥੀ ਕੰਮ ਕਰਨ ਵਾਲੀਆਂ ਔਰਤਾਂ ਨੇ ਉਠਾਇਆ। ਉਨ੍ਹਾਂ ਕਿਹਾ ਕਿ ਇਸ ਮੇਲੇ ਦੇ ਅਖੀਰਲੇ ਦਿਨ ਲੋਕਾਂ ਦਾ ਭਾਰੀ ਇੱਕਠ ਤੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੇਲੇ ਵਿਚ ਲੋਕਾਂ ਨੂੰ ਆਪਣੇ ਕਿੱਤਿਆ ਨੂੰ ਹੋਰ ਨਿਖਾਰਨ ਲਈ ਸੁਝਾਅ ਵੀ ਮਿਲੇ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਸਭਿਆਚਾਰ ਦੀਆਂ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆਂ।
——————————
This news is auto published from an agency/source and may be published as received.
