ਜ਼ਿਲ੍ਹੇ ਅੰਦਰ ਸਿਹਤ ਸਕੀਮਾਂ ਦਾ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ : ਪੂਜਾ ਸਿਆਲ ਗਰੇਵਾਲ

ਜ਼ਿਲ੍ਹੇ ਅੰਦਰ ਸਿਹਤ ਸਕੀਮਾਂ ਦਾ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ : ਪੂਜਾ ਸਿਆਲ ਗਰੇਵਾਲ

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਸਿਹਤ ਸੁਸਾਇਟੀ ਦੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ :-18 ਜਨਵਰੀ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜਿਲੇ ਅੰਦਰ 20 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਤਿੰਨ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਹਨਾਂ ਕਲੀਨਿਕਾਂ ਤੇ ਹੁਣ ਤੱਕ 11ਲੱਖ 71 ਹਜਾਰ 636 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 01 ਲੱਖ 6 ਹਜ਼ਾਰ 703 ਮੁਫਤ ਲੈਬ ਟੈਸਟ ਕੀਤੇ ਗਏ ਹਨ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਉਨ੍ਹਾਂ ਮੀਟਿੰਗ ਦੌਰਾਨ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ ਨੂੰ ਆਦੇਸ਼ ਦਿੱਤੇ ਕਿ ਹਰੇਕ ਲੋੜਵੰਦ ਵਿਅਕਤੀ ਨੂੰ ਸਰਕਾਰੀ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11ਕਰੋੜ 71 ਲੱਖ 29 ਹਜ਼ਾਰ 940 ਰੁਪਏ ਖਰਚ ਕੇ 11081 ਮਰੀਜ਼ਾਂ ਦਾ ਨਗਦੀ ਰਹਿਤ ਇਲਾਜ ਕਰਵਾਇਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲੇ ਅੰਦਰ ਹਰੇਕ ਨਾਗਰਿਕ ਦਾ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਇਆ ਜਾਵੇ ਅਤੇ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦੀ ਜ਼ਿਲਾ ਅਤੇ ਬਲਾਕ ਪੱਧਰ ਤੋਂ ਰੋਜਾਨਾ ਸੁਪਰਵੀਜ਼ਨ ਕਰਨੀ ਯਕੀਨੀ ਬਣਾਈ ਜਾਵੇ ।

ਉਹਨਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਅਤੇ ਨਸ਼ਾ ਛੱਡਣ ਵਾਲੇ ਵਿਅਕਤੀਆਂ ਲਈ ਕਿੱਤਾ ਮੁਖੀ ਕੋਰਸ ਕਰਵਾਉਣ ਵੱਲ ਵਿਸ਼ੇਸ਼ ਤਵੱਜੋ ਦੇਣ ਲਈ ਕਿਹਾ । ਉਹਨਾਂ "ਨੈਸ਼ਨਲ ਪ੍ਰੋਗਰਾਮ ਫਾਰ ਨਾਨ ਕਮੂਨੀਕੇਬਲ ਨੂੰ ਡਿਜੀਜ" ਪ੍ਰੋਗਰਾਮ ਨੂੰ ਉਸਾਰੂ ਢੰਗ ਨਾਲ ਚਲਾਉਣ ਲਈ ਵੀ ਕਿਹਾ । ਉਹਨਾਂ ਸਕੂਲ ਹੈਲਥ ਪ੍ਰੋਗਰਾਮ ਤਹਿਤ ਬੱਚਿਆਂ ਦੀ ਨਜ਼ਰ ਚੈੱਕ ਕਰਨ, ਬੱਚਿਆਂ ਨੂੰ ਲੋੜੀਦੀਆਂ ਐਨਕਾਂ ਮੁਹਈਆ ਕਰਾਉਣ, ਅਨੀਮੀਆ ਦੀ ਰੋਕਥਾਮ ਸਬੰਧੀ ਵੀ ਹਦਾਇਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਟੀਮ ਨੂੰ ਜਿਲੇ ਅੰਦਰ ਖਾਣ ਪੀਣ ਦੀਆਂ ਵਸਤਾਂ ਦੀ ਵੱਧ ਤੋਂ ਵੱਧ ਸੈਂਪਲਿੰਗ ਕਰਨ ਦੀ ਹਦਾਇਤ ਕੀਤੀ ਅਤੇ ਡਰੱਗ ਇੰਸਪੈਕਟਰ ਨੂੰ ਕਿਹਾ ਕਿ ਨਿਯਮਾਂ ਅਨੁਸਾਰ ਮੈਡੀਕਲ ਸਟੋਰਾਂ ਦੀ ਵੀ ਵੱਧ ਤੋਂ ਵੱਧ ਚੈਕਿੰਗ ਕੀਤੀ ਜਾਵੇ। ਓਹਨਾ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ।ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ ਤੋਂ ਇਲਾਵਾ, ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

ਫੋਟੋ ਕੈਪਸ਼ਨ :-ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ।

——————————
This news is auto published from an agency/source and may be published as received.

Leave a Reply

Your email address will not be published. Required fields are marked *