ਬੀਡੀਪੀਓ ਦਫਤਰ ਬਸੀ ਪਠਾਣਾ ਵਿਖੇ ਔਰਤਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਬੀਡੀਪੀਓ ਦਫਤਰ ਬਸੀ ਪਠਾਣਾ ਵਿਖੇ ਔਰਤਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਫਤਹਿਗੜ੍ਹ ਸਾਹਿਬ, 20 ਫਰਵਰੀ

ਔਰਤਾਂ ਦੀ ਸੁਰੱਖਿਆ, ਆਤਮ-ਸਮਰਥਨ ਅਤੇ ਨਿਆਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਭਾਗ ਲੈਂਦਿਆਂ, ਸਖੀ ਵਨ ਸਟਾਪ ਸੈਂਟਰ ਵੱਲੋਂ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਬੱਸੀ ਪਠਾਣਾ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ। ਸਮਾਗਮ ਵਿੱਚ ਬਲਾਕ ਬੱਸੀ ਪਠਾਣਾ ਦੇ ਪੰਚਾਇਤ ਮੈਂਬਰ, ਅਧਿਆਪਕ, ਆਗਣਵਾਂੜੀ ਵਰਕਰ, ਆਸ਼ਾ ਵਰਕਰ, ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਨੂੰ ਕਾਨੂੰਨੀ ਅਧਿਕਾਰਾਂ ਅਤੇ ਸਖੀ ਵਨ ਸਟਾਪ ਸੈਂਟਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਜਾਣਕਾਰੀ ਦਿੱਤੀ ।

ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਅਨੂਰਤਨ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ, ਜੋ ਕਿ ਭਾਰਤ ਸਰਕਾਰ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਚਲ ਰਿਹਾ ਹੈ, ਹਿੰਸਾ ਪੀੜਤ ਔਰਤਾਂ ਲਈ ਇੱਕ ਅਜਿਹਾ ਕੇਂਦਰ ਹੈ, ਜਿੱਥੇ ਉਨ੍ਹਾਂ ਨੂੰ ਇੱਕ ਹੀ ਥਾਂ ਤੇ ਤੁਰੰਤ, ਮੁਫ਼ਤ ਅਤੇ ਜ਼ਰੂਰੀ ਸੇਵਾਵਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ, ਇਨ੍ਹਾਂ ਸੇਵਾਵਾਂ ਵਿੱਚ ਪੁਲਿਸ ਸਹਾਇਤਾ ਦੀ ਤਤਕਾਲ ਉਪਲੱਬਧਤਾ, ਡਾਕਟਰੀ ਜਾਂਚ ਅਤੇ ਉਚਿਤ ਇਲਾਜ, ਸਾਇਕੋ ਸ਼ੋਸ਼ਲ ਸਪੋਰਟ, ਕਾਨੂੰਨੀ ਸਲਾਹ ਅਤੇ ਮੁਫ਼ਤ ਕਾਨੂੰਨੀ ਸਹਾਇਤਾ, ਅਸਥਾਈ ਆਵਾਸ ਸਹੂਲਤ (ਵੱਧ ਤੋਂ ਵੱਧ 10 ਦਿਨ) ਮੁਹੱਈਆ ਕਰਵਾਈ ਜਾਂਦੀ ਹੈ।

ਇਸ ਮੌਕੇ ਸੈਮੀਨਾਰ ਦੌਰਾਨ ਸਖੀ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਨਾ ਸਿਰਫ਼ ਕੇਂਦਰ ਦੀ ਭੂਮਿਕਾ ਬਾਰੇ ਦੱਸਿਆ, ਸਗੋਂ ਉਨ੍ਹਾਂ ਨਾਲ ਹਿੰਸਾ ਦੀਆਂ ਕਿਸਮਾਂ, ਰਿਪੋਰਟ ਕਰਨ ਦੇ ਤਰੀਕਿਆਂ ਅਤੇ ਕਾਨੂੰਨੀ ਹੱਕਾਂ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਉੱਤੇ ਪੋਕਸੋ ਐਕਟ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਵੇਂ ‘ਹਿਫਾਜ਼ਤ’ ਪ੍ਰੋਜੈਕਟ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਵੂਮੈਨ ਹੈਲਪਲਾਈਨ ਨੰਬਰ 181 ਅਤੇ ਐਮਰਜੈਂਸੀ ਨੰਬਰ 112 ਦੀ ਵਰਤੋਂ ਬਾਰੇ ਵੀ ਸਮਝਾਇਆ ਗਿਆ, ਜਿਸ ਰਾਹੀਂ ਔਰਤ ਕਿਸੇ ਵੀ ਸਮੇਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ, ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦੀ ਐਮਰਜੈਂਸੀ ਇਮਾਰਤ ਵਿੱਚ ਸਥਿਤ ਹੈ। ਪੀੜਤ ਮਹਿਲਾਵਾਂ ਸਖੀ ਵਨ ਸਟਾਪ ਸੈਂਟਰ ਦੇ 01763-233054, 99881-00415, 77107-58976 ਨੰਬਰਾਂ ਤੇ ਲੋੜ ਪੈਣ ਤੇ ਸੰਪਰਕ ਕਰ ਸਕਦੀਆਂ ਹਨ।

——————————
This news is auto published from an agency/source and may be published as received.

Leave a Reply

Your email address will not be published. Required fields are marked *