ਸ਼ਹਿਰ ਵਾਸੀਆਂ ਨੇ ਕੇਂਦਰੀ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ

ਸਰਹਿੰਦ, ਥਾਪਰ: ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਰੇਲਵੇ ਸਟੇਸ਼ਨ ਵਿਖੇ ਅਮਨਦੀਪ ਸਿੰਘ ਸੂਬਾ ਸਹਿ ਇੰਚਾਰਜ ਸ਼ੋਸ਼ਲ ਮੀਡੀਆ ਭਾਜਪਾ ਪੰਜਾਬ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨਾਲ ਅਚਨਚੇਤ ਮੁਲਾਕਾਤ ਕੀਤੀ ਗਈ। ਜਿਸ ਵਿੱਚ ਰਵਨੀਤ ਸਿੰਘ ਬਿੱਟੂ ਕੇਂਦਰੀ ਮੰਤਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਹਾਜ਼ਰ ਸਨ। ਇਸ ਵਿੱਚ ਸਟੇਸ਼ਨ ਤੇ ਆ ਰਹੀਆਂ ਦਿੱਕਤਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਸਾਰੀਆ ਹੀ ਮੁਸ਼ਕਿਲਾਂ ਦਾ ਹੱਲ ਜਲਦ ਤੋਂ ਜਲਦ ਕਰ ਦਿੱਤਾ ਜਾਵੇਗਾ ਅਤੇ ਲੋੜ ਅਨੁਸਾਰ ਟ੍ਰੇਨਾਂ ਨੂੰ ਰੁਕਵਾਉਣ ਲਈ ਵੀ ਜਲਦੀ ਕਾਰਵਾਈ ਕਰਨ ਲਈ ਵਿਸ਼ਵਾਸ ਦਿਵਾਇਆ ਗਿਆ। ਸ਼ਹਿਰ ਨਿਵਾਸੀਆਂ ਵਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼੍ਰੀ ਰਾਕੇਸ਼ ਗਰਗ ਸਕੱਤਰ ਭਾਜਪਾ ਮੰਡਲ ਸਰਹਿੰਦ ਆਪਣੇ ਸਾਥੀਆ ਨਾਲ ਹਾਜ਼ਰ ਹੋਏ।

——————————
This news is auto published from an agency/source and may be published as received.

Leave a Reply

Your email address will not be published. Required fields are marked *