ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਫਤਹਿਗੜ੍ਹ ਸਾਹਿਬ, 24 ਫਰਵਰੀ

ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਇੱਕ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜੀ ਗਰੁੱਪ ਕੰਪਨੀ ਵੱਲੋਂ ਮਰਦਮਸ਼ੁਮਾਰੀ ਦੇ ਕੰਮ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ, ਜਿਸ ਵਿੱਚ ਕੁੱਲ 13 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।

ਇਸ ਪਲੇਸਮੈਂਟ ਕੈਂਪ ਦੌਰਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਵਿਭਾਗ ਦਾ ਮੁੱਖ ਉਦੇਸ਼ ਬੇਰੋਜ਼ਗਾਰ ਨੌਜਵਾਨਾਂ ਨੂੰ ਨਾਮੀ ਕੰਪਨੀਆਂ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਤਾਰ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

——————————
This news is auto published from an agency/source and may be published as received.

Leave a Reply

Your email address will not be published. Required fields are marked *