
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਜਿਲ੍ਹੇ ਵਿੱਚ ਤੇਲ ਬੀਜ ਫਸਲਾਂ ਹੇਠ ਰਕਬਾ ਵਧਿਆ-ਮੁੱਖ ਖੇਤੀਬਾੜੀ ਅਫਸਰ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲ ਆਇਲਸੀਡਜ਼ ਸਕੀਮ ਤਹਿਤ 500
ਹੈਕਟੇਅਰ ਸਰੋਂ ਦੀ ਬਿਜਾਈ ਕਰਵਾਈ ਕਿਸਾਨਾਂ ਨੂੰ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲ ਆਇਲਸੀਡਜ਼ ਸਕੀਮ ਦਾ
ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਫਤਹਿਗੜ੍ਹ ਸਾਹਿਬ, 25 ਫਰਵਰੀ
ਡਾ ਜਗਦੇਵ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲ ਆਇਲਸੀਡਜ਼ ਸਕੀਮ ਅਧੀਨ ਵੀ.ਸੀ.ਪੀ. ਰਾਹੀਂ ਸਮੂਹ ਬਲਾਕਾਂ ਵਿੱਚ 500 ਹੈਕਟੇਅਰ ਰਕਬੇ ਵਿੱਚ ਸਰ੍ਹੋਂ ਦੀ ਬਿਜਾਈ ਕਰਵਾਈ ਗਈ ਹੈ ਅਤੇ 43 ਬਲਾਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਸਾਲ 2024-25 ਦੌਰਾਨ ਜਿਲ੍ਹੇ ਵਿੱਚ ਸਰੋਂ ਦੀ ਫਸਲ ਹੇਠ 950 ਹੈਕਟੇਅਰ ਰਕਬਾ ਸੀ ਜੋ ਕਿ ਸਾਲ 2025-26 ਦੌਰਾਨ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲ ਆਇਲਸੀਡਜ਼ ਸਕੀਮ ਦੇ ਆਉਣ ਨਾਲ ਲਗਭਗ 1500 ਹੈਕਟੇਅਰ ਰਕਬਾ ਹੋਇਆ ਹੈ। ਬਲਾਕ ਪ੍ਰਦਰਸ਼ਨੀਆਂ ਅਧੀਨ ਕਿਸਾਨਾਂ ਨੂੰ ਇਨਪੁੱਟਸ, ਲਿਟਰੇਚਰ ਅਤੇ ਡਿਸਪਲੇਅ ਬੋਰਡ ਵੀ ਮੁਹੱਈਆ ਕਰਵਾਏ ਗਏ। ਉਨ੍ਹਾਂ ਦੱਸਿਆ ਕਿ 17 ਕਿਸਾਨ ਸਿਖਲਾਈਆਂ ਵਿੱਚੋਂ 12 ਸਿਖਲਾਈਆਂ ਲਗਾਈਆਂ ਜਾ ਚੁੱਕੀਆਂ ਹਨ ਅਤੇ ਬਾਕੀ ਮਾਰਚ ਦੇ ਪਹਿਲੇ ਹਫਤੇ ਤੱਕ ਲਗਾਈਆ। ਇਸ ਤੋਂ ਇਲਾਵਾ ਸੂਰਜਮੁਖੀ ਦੀਆਂ 15 ਬਲਾਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ ਤੇ ਕਿਸਾਨਾਂ ਨੂੰ ਇਨਪੁੱਟਸ ਵੀ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਅਧੀਨ ਬਲਾਕ ਬਸੀ ਪਠਾਣਾ ਦੇ ਪਿੰਡ ਮਾਰਵਾ ਵਿਖੇ ਕਿਸਾਨ ਫੀਲਡ ਸਕੂਲ ਵੀ ਚਲਾਇਆ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲ ਆਇਲਸੀਡਜ਼ ਸਕੀਮ ਤਹਿਤ ਫ਼ਤਹਿਗੜ੍ਹ ਸਾਹਿਬ ਵੈਜੀਟੇਬਲ ਪ੍ਰੋਡਿਊਸਰ ਕੰਪਨੀ ਲਿਮਿਟਡ, ਪਿੰਡ ਮਾਰਵਾ, ਬਲਾਕ ਬਸੀ ਪਠਾਣਾ ਨੂੰ ਆਇਲ ਐਕਸਟ੍ਰੈਕਸ਼ਨ ਯੂਨਿਟ ਸਥਾਪਿਤ ਕਰਨ ਲਈ ਮੰਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਜਿਲ੍ਹੇ ਵਿੱਚ ਤੇਲ ਬੀਜ ਦੀ ਕਾਸ਼ਤ ਨੂੰ ਵਪਾਰਕ ਤੌਰ ਤੇ ਅਪਨਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ

ਉਨ੍ਹਾਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਇਹ ਪਹਿਲੀ ਆਇਲ ਐਕਸਟ੍ਰੈਕਸ਼ਨ ਯੂਨਿਟ ਹੋਵੇਗੀ ਜੋ ਕਿ ਕਿਸੇ ਕਿਸਾਨ ਪ੍ਰੋਡਿਊਸਰ ਆਰਗੇਨਾਈਜੇਸ਼ਨ ਵੱਲੋਂ ਸਥਾਪਿਤ ਕੀਤੀ ਜਾਵੇਗੀ। ਇਹ ਸਕੀਮ ਸਾਲ 2025-26 ਤੋਂ ਸਾਲ 2030-31 ਤੱਕ ਚੱਲੇਗੀ ਅਤੇ ਸਕੀਮ ਅਧੀਨ ਤੇਲਬੀਜ ਫਸਲਾਂ ਜਿਵੇਂ ਕਿ ਸਰੋਂ, ਸੂਰਜਮੁਖੀ, ਮੂੰਗਫਲੀ ਆਦਿ ਦਾ ਬੀਜ ਕਿਸਾਨਾਂ ਨੂੰ ਮੁਫਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤਾਂ ਜੋ ਜਿਲ੍ਹੇ ਵਿੱਚ ਤੇਲ ਬੀਜ ਫਸਲਾਂ ਹੇਠ ਰਕਬਾ ਹੋਰ ਵਧਾਇਆ ਜਾ ਸਕੇ ਅਤੇ ਇਸ ਆਇਲ ਐਕਸਟ੍ਰੈਕਸ਼ਨ ਯੂਨਿਟ ਨੂੰ ਕਾਮਯਾਬ ਕਰਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
——————————
This news is auto published from an agency/source and may be published as received.
