
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਮਹਿਲਾ ਅਧਿਕਾਰਾਂ ਤੋਂ ਔਰਤਾਂ ਨੂੰ ਜਾਣੂ ਕਰਵਾਉਣ ਲਈ ਪਿੰਡ ਸੱਦੋ ਮਾਜਰਾ ਵਿਖੇ ਜਾਗਰੂਕਤਾ ਸੈਮੀਨਾਰ
ਫਤਹਿਗੜ੍ਹ ਸਾਹਿਬ, 25 ਫਰਵਰੀ
ਔਰਤਾਂ ਦੀ ਸੁਰੱਖਿਆ, ਆਤਮ-ਸਮਰਥਨ ਅਤੇ ਨਿਆਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਭਾਗ ਲੈਂਦਿਆਂ, ਸਖੀ ਵਨ ਸਟਾਪ ਸੈਂਟਰ ਵੱਲੋਂ ਆਂਗਣਵਾੜੀ ਸੈਂਟਰ, ਪਿੰਡ ਸੱਦੋ ਮਾਜਰਾ (ਨਵੀਂ ਆਬਾਦੀ), ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਮਾਗਮ ਮੌਕੇ ਮਹਿਲਾਵਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਸਖੀ ਵਨ ਸਟਾਪ ਸੈਂਟਰ ਵੱਲੋਂ ਦਿੱਤੀਆਂ ਜਾਦੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਝੀ ਕੀਤੀ।
ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਅਨੂਰਤਨ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਹਿੰਸਾ ਪੀੜਤ ਔਰਤਾਂ ਲਈ ਇੱਕ ਅਜਿਹਾ ਕੇਂਦਰ ਹੈ, ਜਿੱਥੇ ਉਨ੍ਹਾਂ ਨੂੰ ਇੱਕ ਹੀ ਥਾਂ ਤੇ ਤੁਰੰਤ, ਮੁਫ਼ਤ ਅਤੇ ਜ਼ਰੂਰੀ ਸੇਵਾਵਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ। ਇਨ੍ਹਾਂ ਸੇਵਾਵਾਂ ਵਿੱਚ ਸ਼ਾਮਲ ਹਨ: ਪੁਲਿਸ ਸਹਾਇਤਾ ਦੀ ਤਤਕਾਲ ਉਪਲੱਬਧਤਾ, ਡਾਕਟਰੀ ਜਾਂਚ ਅਤੇ ਉਚਿਤ ਇਲਾਜ, ਸਾਇਕੋ ਸ਼ੋਸ਼ਲ ਸਪੋਰਟ, ਕਾਨੂੰਨੀ ਸਲਾਹ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।

ਸਖੀ ਵਨ ਸਟਾਪ ਸੈਂਟਰ ਤੋਂ ਸਹਾਇਤਾ ਪ੍ਰਾਪਤ ਕਰਨ ਲਈ ਪੀੜਤ ਮਹਿਲਾਵਾ ਸੰਪਰਕ ਨੰ. 01763-233054, 99881-00415, 77107-58976 ਤੇ ਰਾਬਤਾ ਕਰ ਸਕਦੀਆਂ ਹਨ।
——————————
This news is auto published from an agency/source and may be published as received.
