ਸੰਯੁਕਤ ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਈ.ਵੀ.ਐਮ. ਵੇਅਰ ਹਾਊਸ ਦੀ ਕੀਤੀ ਜਾਂਚ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਸੰਯੁਕਤ ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਈ.ਵੀ.ਐਮ. ਵੇਅਰ ਹਾਊਸ ਦੀ ਕੀਤੀ ਜਾਂਚ

ਫਤਹਿਗੜ੍ਹ ਸਾਹਿਬ, 26 ਫਰਵਰੀ

ਭਾਰਤ ਦੇ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਸੰਯੁਕਤ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀ ਸਕੱਤਰ ਸਿੰਘ ਬੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਗਏ ਵੇਅਰ ਹਾਊਸ ਦੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਜਾਂਚ ਕੀਤੀ।

ਸੰਯੁਕਤ ਮੁੱਖ ਚੋਣ ਅਫ਼ਸਰ ਵੱਲੋਂ ਈ.ਵੀ.ਐਮ ਵੇਅਰਹਾਊਸ ਵਿਖੇ ਸਕਿਊਰਟੀ, ਸੀ.ਸੀ.ਟੀ.ਵੀ. ਕੈਮਰਿਆਂ, ਸਾਫ-ਸਫਾਈ ਆਦਿ ਦੀ ਨਿਗਰਾਨੀ ਕੀਤੀ ਗਈ । ਚੈਕਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ-ਕਮ -ਵਧੀਕ ਜਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ, ਚੋਣ ਕਾਨੂੰਗੋ ਸ੍ਰੀਮਤੀ ਕੁਲਵਿੰਦਰ ਕੌਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਫਤਹਿਗੜ੍ਹ ਸਾਹਿਬ ਦਾ ਸਮੂਹ ਸਟਾਫ ਹਾਜ਼ਰ ਸੀ।

ਇਸ ਉਪਰੰਤ ਚੋਣ ਕਾਨੂੰਗੋ ਵੱਲੋਂ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਗਿਆ ਕਿ ਉਹ ਆਪਣੀ-ਆਪਣੀ ਪਾਰਟੀ ਦੇ ਬੂਥ ਲੈਵਲ ਏਜੰਟ ਨਿਯੁਕਤ ਕਰਕੇ ਲਿਸਟਾਂ ਜਿਲ੍ਹਾ ਚੋਣ ਦਫ਼ਤਰ/ ਦਫਤਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਖੇ ਮੁਹੱਇਆ ਕਰਵਾਉਣ ।

——————————
This news is auto published from an agency/source and may be published as received.

Leave a Reply

Your email address will not be published. Required fields are marked *