
ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਦੀ ਅਹਿਮ ਭੂਮਿਕਾ- ਲਖਬੀਰ ਰਾਏ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਕਰਨ ਨੂੰ ਤਰਜੀਹ
ਦੇਣ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ–ਰੁਪਿੰਦਰ ਹੈਪੀ ਬੱਚਤ ਭਵਨ ਵਿਖੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਅਹੁਦਾ ਸੰਭਾਲਣ ਦੀ ਰਸਮੀ ਸਹੁੰ ਚੁਕਾਈ
ਫਤਹਿਗੜ੍ਹ ਸਾਹਿਬ, 27 ਫਰਵਰੀ
ਸਥਾਨਕ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਦਸੰਬਰ 2025 ਵਿੱਚ ਹੋਈਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਸਹੁੰ ਚਕਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਰੋਹ ਰੱਖਿਆ ਗਿਆ। ਸਮਾਰੋਹ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕਟ ਲਖਬੀਰ ਸਿੰਘ ਰਾਏ, ਹਲਕਾ ਬਸੀ ਪਠਾਣਾ ਦੇ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਅਜੈ ਸਿੰਘ ਲਿਬੜਾ, ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸਮੂਲੀਅਤ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰੀਸਦ ਚੋਣਾਂ ਦੇ ਜੇਤੂ ਉਮੀਦਵਾਰਾਂ ਅਤੇ ਵਿਧਾਇਕ ਸਹਿਬਾਨ ਨੂੰ ਜੀ ਆਇਆਂ ਕਿਹਾ। ਉਨ੍ਹਾਂ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਸਕੀਮਾਂ ਅਤੇ ਚੱਲ ਰਹੇ ਵਿਕਾਸ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਵਿਧਾਇਕ ਲਖਬੀਰ ਸਿੰਘ ਰਾਏ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਨੂੰ ਜਿੱਥੇ ਮੁਬਾਰਕਬਾਦ ਦਿੱਤੀ ਉੱਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਦੀ ਅਹਿਮ ਭੂਮਿਕਾ ਹੈ।
ਵਿਧਾਇਕ ਰਾਏ ਨੇ ਸਮੂਹ ਜੇਤੂ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸ਼ਕਤੀਆਂ ਤੋਂ ਜਾਣੂ ਕਰਵਾਇਆ ਅਤੇ ਹਰੇਕ ਜੇਤੂ ਮੈਂਬਰ ਸਹਿਬਾਨ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਹਰੇਕ ਜੇਤੂ ਮੈਂਬਰ ਦੀ ਇਹ ਨਿੱਜੀ ਜਿੰਮੇਵਾਰੀ ਬਣਦੀ ਹੈ ਕਿ ਉਹ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਵੱਧ ਚੜ੍ਹ ਕੇ ਕਰਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ,ਸਿਹਤ,ਰੋਜਗਾਰ, ਵਿਕਾਸ ਕਾਰਜਾਂ ਅਤੇ ਸੂਬੇ ਦੇ ਲੋਕ ਦੀ ਭਲਾਈ ਲਈ ਹਰੇਕ ਪੱਖ ਤੋਂ ਮਜਬੂਤੀ ਨਾਲ ਕੰਮ ਕਰ ਰਹੀ ਹੈ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸੁਭਕਾਮਨਾਵਾਂ ਦਿੱਤੀਆ ਅਤੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਅਤੇ ਰਾਜਨੀਤੀ ਤੋਂ ਉੱਤੇ ਉੱਠ ਕੇ ਕਰਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਜੇਤੂ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਲਈ ਮੈਂਬਰਾਂ ਵੱਲੋਂ ਵਿਕਾਸ ਕੰਮਾਂ ਲਈ ਲਿਆਂਦੇ ਹਰੇਕ ਮਤੇ ਨੂੰ ਤਰਜ਼ੀਹ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆ ਤੋਂ ਰਾਜ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਸਿੰਘ ਲਿਬੜਾ ਨੇ ਸਮੂਹ ਜੇਤੂ ਮੈਂਬਰਾਂ ਨੂੰ ਸਹੁੰ ਚੁੱਕਣ ਮੌਕੇ ਵਧਾਈ ਦਿੱਤੀ ਅਤੇ ਪਾਰਟੀ ਪ੍ਰਤੀ ਇਮਾਨਦਾਰੀ ਅਤੇ ਪਾਰਟੀ ਦੇ ਪੱਧਰ ਨੂੰ ਹੋਰ ਮਜ਼ਬੂਤ ਕਰਨ ਲਈ ਮਿਹਨਤ ਨਾਲ ਕੰਮ ਕਰਨ ਅਤੇ ਪਿੰਡਾਂ ਦੇ ਲੋਕਾਂ ਦੀ ਆਵਾਜ਼ ਬਣਕੇ ਵਿਕਾਸ ਕਰਵਾਉਣ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ)ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸਮੂਹ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦਾ ਸੰਭਾਲਣ ਦੀ ਰਸਮੀ ਸਹੁੰ ਚੁਕਾਈ।

ਇਸ ਮੌਕੇ ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਅਮਲੋਹ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਮੁੱਖ ਮੰਤਰੀ ਫੀਲਡ ਅਫਸਰ ਸੰਕਰ ਸ਼ਰਮਾ,ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਰਾਜਸੀ ਆਗੂ ਹਾਜਰ ਸਨ।
——————————
This news is auto published from an agency/source and may be published as received.
