
ਪਲੇਸਮੈਂਟ ਕੈਂਪ ਦੌਰਾਨ 05 ਨੌਜਵਾਨਾਂ ਦੀ ਹੋਈ ਚੋਣ
ਫਤਹਿਗੜ੍ਹ ਸਾਹਿਬ :27 ਫ਼ਰਵਰੀ
ਜਿਲ੍ਹਾ ਰੋਜਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਵਿਸ਼ੇਸ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਓਹਨਾ ਦੱਸਿਆ ਕਿ ਪ੍ਰਸਿੱਧ ਕੰਪਨੀ 'ਸ਼ਿਰੀ ਰਾਮ ਫਾਇਨਾਂਸ' ਵੱਲੋਂ ਯੋਗ ਉਮੀਦਵਾਰਾਂ ਦੀ ਚੋਣ ਲਈ ਇੰਟਰਵਿਊ ਲਈ ਗਈ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਗ੍ਰੈਜੂਏਟ ਪਾਸ ਨੌਜਵਾਨਾਂ ਨੇ ਹਿੱਸਾ ਲਿਆ। ਕੰਪਨੀ ਦੇ ਨੁਮਾਇੰਦਿਆਂ ਵੱਲੋਂ ਪ੍ਰਾਰਥੀਆਂ ਦੀ ਯੋਗਤਾ ਅਤੇ ਹੁਨਰ ਦੀ ਪਰਖ ਕੀਤੀ ਗਈ। ਮੌਕੇ 'ਤੇ ਹੀ 5 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।

ਵਿਭਾਗ ਦੇ ਅਧਿਕਾਰੀਆਂ ਨੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਬੇਰੋਜ਼ਗਾਰ ਨੌਜਵਾਨਾਂ ਲਈ ਅਜਿਹੇ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਇਆ ਜਾ ਸਕੇ।[image: PHOTO-2026-02-27-14-35-32.jpg] [image: PHOTO-2026-02-27-14-35-32 (1).jpg] .
——————————
This news is auto published from an agency/source and may be published as received.
