
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ
ਕਿਸਾਨ ਆਤਮਾ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ – ਮੁੱਖ ਖੇਤੀਬਾੜੀ ਅਫਸਰ
ਫ਼ਤਹਿਗੜ੍ਹ ਸਾਹਿਬ, 01 ਮਾਰਚ
ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਕ੍ਰਿਸ਼ੀ ਉੱਨਤੀ ਯੋਜਨਾ ਆਤਮਾ ਸਕੀਮ ਦੇ ਕੰਮਾਂ ਦੀ ਸਮੀਖਿਆ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਵਿਭਾਗ ਬਾਗਬਾਨੀ , ਮੱਛੀ ਪਾਲਣ , ਪਸ਼ੂ ਪਾਲਣ , ਡੇਅਰੀ , ਜੰਗਲਾਤ , ਭੂਮੀ ਰੱਖਿਆ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਸਮੂਹ ਦਫਤਰ ਬਲਾਕ ਖੇਤੀਬਾੜੀ ਅਫਸਰ, ਫਤਹਿਗੜ੍ਹ ਸਾਹਿਬ ਤੋਂ ਐਕਸ਼ਨ ਪਲਾਨ ਲੈ ਕੇ ਕੰਪਾਇਲਡ ਸਲਾਨਾ ਐਕਸ਼ਨ ਪਲਾਨ ਤਿਆਰ ਕਰਕੇ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੂੰ ਭੇਜਿਆ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫਸਰ ਜਗਦੇਵ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ ਆਤਮਾ ਸਕੀਮ ਅਧੀਨ ਖੇਤੀਬਾੜੀ ਅਤੇ ਅਲਾਇਡ ਵਿਭਾਗਾਂ ਵੱਲੋਂ ਵੱਖ-ਵੱਖ ਕਿਸਾਨ ਪੱਖੀ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ, ਜਿਵੇਂ ਕਿ ਟ੍ਰੇਨਿੰਗ, ਐਕਸਪੋਜਰ ਵਿਜਿਟ, ਪ੍ਰਦਰਸ਼ਨੀ ਪਲਾਟ, ਬਲਾਕ ਪੱਧਰੀ ਕਿਸਾਨ ਗੋਸ਼ਟੀਆਂ, ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਫਾਰਮਰ ਫੀਲਡ ਸਕੂਲ ਆਦਿ ਰਾਂਹੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇ ਨਾਲ-ਨਾਲ ਲਿਟਰੇਚਰ, ਇਨਪੁੱਟਸ ਆਦਿ ਵੀ ਮੁਹੱਈਆ ਕਰਵਾਏ ਜਾਂਦੇ ਹਨ। ਓਹਨਾਂ ਦੱਸਿਆ ਕਿ ਆਤਮਾ ਸਕੀਮ ਅਧੀਨ ਫਰਵਰੀ ਮਹੀਨੇ ਦੌਰਾਨ ਸਮੂਹ ਬਲਾਕਾਂ ਵਿੱਚ ਬਲਾਕ ਪੱਧਰੀ ਕਿਸਾਨ ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ।
ਓਹਨਾ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਦੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਕਾਲਕਟ ਭਵਨ, ਐਸ.ਏ.ਐਸ.ਨਗਰ ਵਿਖੇ ਫਾਰਮ ਐਂਡ ਫੂਡ ਕ੍ਰਿਸ਼ੀ ਸਨਮਾਨ ਅਵਾਰਡ 2026 ਦਾ ਆਯੋਜਨ ਕੀਤਾ ਗਿਆ ਸੀ। ਇਸ ਪ੍ਰੋਗਰਾਮ ਵਿੱਚ ਜਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਪਵੇਲ ਗਿੱਲ, ਹੰਸਾਲੀ ਆਰਗੈਨਿਕ ਫਾਰਮ ਨੂੰ ਬੈਸਟ ਟੂਰਈਜਮ ਅਵਾਰਡ ਅਤੇ ਸ੍ਰੀ ਅਵਤਾਰ ਸਿੰਘ ਨੂੰ ਬੈਸਟ ਐਫ.ਪੀ.ਓ. ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ਵਿੱਚ ਜਿਲ੍ਹੇ ਦੇ ਲਗਭਗ 50 ਕਿਸਾਨਾਂ ਨੂੰ ਬੰਸ ਰਾਂਹੀ ਆਤਮਾ ਸਕੀਮ ਅਧੀਨ ਐਕਸਪੋਜਰ ਵਿਜਿਟ ਕਰਵਾਈ ਗਈ ਸੀ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਟ੍ਰੇਨਿੰਗ, ਐਕਸਪੋਜਰ ਵਿਜਟ ਤੇ ਜਿਲ੍ਹੇ ਵਿੱਚ, ਪੰਜਾਬ ਵਿੱਚ ਅਤੇ ਪੰਜਾਬ ਤੋਂ ਬਾਹਰ ਕਿਸੇ ਵੀ ਇੰਸਟੀਟਿਊਟ ਵਿਖੇ ਤਕਨੀਕੀ ਜਾਣਕਾਰੀ ਲੈਣ ਲਈ ਭੇਜਿਆ ਜਾ ਸਕਦਾ ਹੈ, ਜਿਸ ਨਾਲ ਕਿਸਾਨ ਖੇਤੀਬਾੜੀ ਵਿੱਚ ਨਵੀਆਂ ਤਕਨੀਕਾਂ ਦੇ ਨਾਲ-ਨਾਲ ਸਹਾਇਕ ਧੰਦੇ ਸ਼ੁਰੂ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
——————————
This news is auto published from an agency/source and may be published as received.
