ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰਨ ਯਤਨਸ਼ੀਲ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ ਸਾਹਿਬ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰਨ ਯਤਨਸ਼ੀਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਵਟਸਐਪ ਹੈਲਪਲਾਈਨ 98554-75547 ਜਾਰੀ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਣਾਏ ਜਾਣਗੇ ਜ਼ਿਲ੍ਹਾ ਪੱਧਰੀ ਕੋਰ ਗਰੁੱਪ-ਡਾ. ਜਿਤੇਂਦਰ ਸਿੰਘ ਸ਼ੰਟੀ ਡਾ. ਜੇਤਿੰਦਰ ਸਿੰਘ ਸ਼ੰਟੀ ਮੈਂਬਰ ਵੱਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਸ਼ਾਸ਼ਨ, ਸਮਾਜ ਸੇਵੀ ਸੰਸਥਾਵਾਂ, ਵਪਾਰੀਆਂ ਆਦਿ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 01 ਮਾਰਚ,

ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਅਧਿਕਾਰੀਆਂ, ਸਮਾਜ ਸੇਵੀਆਂ, ਸਰਪੰਚਾਂ ਅਤੇ ਹੋਰਨਾਂ ਮੁਹਤਬਰਾਂ ਨਾਲ ਕੀਤੀ ਅਹਿਮ ਮੀਟਿੰਗ ਦੌਰਾਨ ਕੀਤਾ।

ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰੇਕ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਡਵਾਇਜ਼ਰੀਜ਼ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 15-15 ਵਿਅਕਤੀਆਂ ਦੇ ਕੋਰ ਗਰੁੱਪ ਬਣਾਏ ਜਾ ਰਹੇ ਹਨ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। ਉਹਨਾਂ ਕਿਹਾ ਕਿ ਇਨ੍ਹਾਂ ਕੋਰ ਗਰੁੱਪਾਂ ਵਿੱਚ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਵਿਅਕਤੀ ਸ਼ਾਮਿਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ, ਜਿਸ 'ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਰੋਕਣ ਅਤੇ ਪੀੜਤਾਂ ਦੀ ਸੁਣਵਾਈ ਕਰਨ ਲਈ ਸ਼ਿਕਾਇਤਾਂ ਹੈਲਪਲਾਈਨ ਨੰਬਰ 98554-75547 ਵੀ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਸਿਹਤ ਖੇਤਰ ਨਾਲ ਸਬੰਧਤ ਮਨੁੱਖੀ ਅਧਿਕਾਰਾਂ ਦੀ ਗੱਲ ਕਰਦਿਆਂ ਕਿਹਾ ਕਿ ਕਿਸੇ ਵੀ ਹਸਪਤਾਲ ਵੱਲੋਂ ਇਲਾਜ਼ ਦੀ ਫੀਸ ਬਕਾਇਆ ਹੋਣ ਦੇ ਆਧਾਰ ਤੇ ਮਿਤ੍ਕ ਦੀ ਲਾਸ਼, ਪਰਿਵਾਰ ਨੂੰ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜ਼ੋ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਹਦਾਇਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਪਰਿਵਾਰ ਤੋਂ ਘੋਸ਼ਣਾ ਪੱਤਰ ਲੈਕੇ ਲਾਸ਼ ਸੋਂਪਣ। ਇਸੇ ਤਰ੍ਹਾਂ ਜੇਕਰ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਵਿੱਚ ਅਸਮੱਰਥ ਹੋਵੇ ਅਤੇ ਐਫੀਡੇਵਿਟ ਲੈ ਕੇ ਇਲਾਜ਼ ਉਪਰੰਤ ਘਰ ਭੇਜ ਦਿੱਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਹਸਪਤਾਲ ਵਿੱਚ ਇਲਾਜ਼ ਦਰਾਂ ਸਪੱਸ਼ਟ ਤੌਰ 'ਤੇ ਦਰਸਾਈਆ ਜਾਣ।

ਉਨ੍ਹਾਂ ਕਿਹਾ ਸਫਾਈ ਕਰਮਚਾਰੀਆਂ ਦੇ ਠੇਕੇਦਾਰ ਜਾਂ ਫ਼ਰਮਾਂ ਵੱਲੋਂ ਸਫ਼ਾਈ ਕਰਮਚਾਰੀਆਂ ਲਈ ਹਰੇਕ ਸੁਰੱਖਿਆ ਉਪਕਰਨ ਦੇਣੇ ਅਤੇ ਉਹਨਾਂ ਦਾ ਬੀਮਾ ਕਰਵਾਉਣਾ ਲਾਜ਼ਮੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ ਰਾਕੇਸ਼ ਯਾਦਵ, ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਐਮ ਬੱਸੀ ਹਰਵੀਰ ਬਰਾੜ, ਐਸ.ਡੀ.ਐਮ ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ ਅਮਲੋਹ ਚਰਨਜੋਤ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ, ਵਪਾਰੀਆਂ ਸਮੇਤ ਹੋਰ ਅਧਿਕਾਰੀ ਨੁਮਾਇੰਦੇ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *