ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਫਤਿਹਗੜ੍ਹ ਸਾਹਿਬ ਦੇ ਪਿੰਡ ਪੀਰ ਜੈਨ ਤੋਂ ਬਸਤੀ ਸੰਪਰਕ ਮੁਹਿੰਮ ਦੀ ਸ਼ੁਰੂਆਤ ਦਾ ਪ੍ਰੋਗਰਾਮ ਉਲੀਕਿਆ

ਬਸਤੀ ਸੰਪਰਕ ਮੁਹਿੰਮ ‘ਚ ਅਨੁਸੂਚਿਤ ਜਾਤੀ ਪ੍ਰੀਵਾਰਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਪ੍ਰੋਗਰਾਮ

ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਜ਼ਮੀਨੀ ਪੱਧਰ ‘ਤੇ ਰੁਝੇਵਿਆਂ ਅਤੇ ਭਾਈਚਾਰਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਯਤਨ ਵਜੋਂ, ਭਾਰਤੀ ਜਨਤਾ ਪਾਰਟੀ (ਭਾਜਪਾ) ਅਨੁਸੂਚਿਤ ਜਾਤੀ ਮੋਰਚਾ ਨੇ ਅੱਜ ਫਤਿਹਗੜ੍ਹ ਸਾਹਿਬ, ਪੰਜਾਬ ਦੇ ਪਿੰਡ ਪੀਰ ਜੈਨ ਤੋਂ ਬਸਤੀ ਸੰਪਰਕ ਅਭਿਆਨ ਪ੍ਰੋਗਰਾਮ ਦੀ ਸ਼ੁਰੂਆਤ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਮੁਹਿੰਮ ਤਹਿਤ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਜੋ ਸ੍ਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਰਾਹੀ ਆਤਮ- ਨਿਰਭਰ ਬਣਾਉਣ ਲਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਉਸ ਸੰਦੇਸ਼ ਨੂੰ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ 5 ਹਜ਼ਾਰ ਥਾਵਾਂ ਵਿੱਚ ਜਾ ਕੇ ਭਲਾਈ ਸਕੀਮਾਂ ਤੋੰ ਜਾਣੂ ਕਰਵਾਉਣ ਦਾ ਸੰਕਲਪ ਪੂਰਾ ਕੀਤਾ ਜਾਵੇਗਾ।

ਬਸਤੀ ਸੰਪਰਕ ਮੁਹਿੰਮ ਚਲਾਉਣ ਦੀ ਸ਼ੁਰੂਆਤ ਕਰਦਿਆਂ ਪੰਜਾਬ ਐਸ ਸੀ ਮੋਰਚਾ ਦੇ ਇੰਚਾਰਜ ਸ੍ਰੀ ਵਰਿੰਦਰ ਕਸ਼ਯਪ ਸਾਬਕਾ ਐਮ.ਪੀ ਨੇ ਕਿਹਾ ਕਿ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਇਤਿਹਾਸਕ ਅਸਥਾਨ ਤੋ ਗਰੀਬ ਪਰਿਵਾਰਾਂ ਲਈ ਭਲਾਈ ਸਕੀਮਾਂ ਦੇ ਪ੍ਰੋਗਰਾਮ ਉਲੀਕਿਆ ਜਾਣਾ ਇਕ ਇਤਿਹਾਸਕ ਕਦਮ ਹੈ।

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ ਬਾਲ ਦਿਵਸ ਨੂੰ ਦੇਸ਼ ਪੱਧਰ ਤੇ ਮਨਾਉਣ ਦਾ ਫੈਸਲਾ ਵੀ ਆਉਣ ਵਾਲੀ ਪੀੜੀ ਲਈ ਪ੍ਰੇਰਨਾਸਰੋਤ ਹੋਵੇਗਾ। ਉਨ੍ਹਾ ਅੱਗੇ ਦੱਸਿਆ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਬਰਾਬਰ ਦ੍ਰਿੜ ਹਾਂ ਕਿ ਹਰ ਘਰ ਵਿੱਚ ਕਿਫਾਇਤੀ ਬਿਜਲੀ, ਪੀਣ ਵਾਲਾ ਸਾਫ਼ ਪਾਣੀ, ਸੈਨੇਟਰੀ, ਰਹਿਣ ਦੀਆਂ ਸਥਿਤੀਆਂ ਅਤੇ ਮਿਆਰੀ ਸਿਹਤ ਅਤੇ ਸਿੱਖਿਆ ਤੱਕ ਪਹੁੰਚ ਹੋਵੇ। ਕੁਝ ਸਕੀਮਾਂ ਜਿਵੇਂ ਕਿ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਪ੍ਰੋਗਰਾਮ, ਜਨ ਧਨ ਯੋਜਨਾ, ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਅੰਤਰਰਾਸ਼ਟਰੀ ਕੇਸ ਅਧਿਐਨ ਬਣ ਗਈਆਂ ਹਨ।

ਐਸ ਸੀ ਮੋਰਚਾ ਪੰਜਾਬ ਪ੍ਰਧਾਨ ਸ੍ਰੀ ਐਸ ਆਰ ਲੱਧੜ ਸਾਬਕਾ ਆਈ ਏ ਐਸ ਨੇ ਮੁਹਿੰਮ ਦਾ ਆਰੰਭ ਕਰਦਿਆ ਕਿਹਾ ਕਿ ਇਸ ਮੁਹਿੰਮ ਨੂੰ ਪੰਜਾਬ ਹਰ ਪਿੰਡ ਅਤੇ ਸ਼ਹਿਰ ਵਿੱਚ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਵਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਬਸਤੀ ਸੰਪਰਕ ਅਭਿਆਨ ਤਹਿਤ ਕੇਂਦਰ ਸਰਕਾਰ ਦੇ ਪਿੱਛਲੇ 9 ਸਾਲਾ ਦੇ ਸਫਲਤਾਪੂਰਵਕ ਪੰਜਾਬ ਵਿੱਚ ਸ਼ਹਿਰ ਅਤੇ ਪਿੰਡ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਨੂੰ ਸਕੀਮਾਂ ਦਾ ਪ੍ਰਚਾਰ ਪ੍ਰਸਾਰ ਕੀਤਾ ਜਾਵੇਗਾ। ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਮੀਤ ਪ੍ਰਧਾਨ ਸ.ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਬਸਤੀ ਸੰਪਰਕ ਅਭਿਆਨ ਪੀਰ ਜੈਨ, ਕੋਟਲਾ ਫਜ਼ਲ, ਮੈਣ ਮਾਜਰੀ ਅਤੇ ਰੰਗਈਆਂ ਅਭਿਆਨ ਤਹਿਤ ਕੇਂਦਰ ਸਰਕਾਰ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਭਲਾਈ ਸਕੀਮਾਂ ਤੋੰ ਫਾਇਦਾ ਉਠਾਉਣ ਦੀ ਅਪੀਲ ਕੀਤੀ ਗਈ। ਇਹ ਪ੍ਰੋਗਰਾਮ ਹਰ ਪਿੰਡ ਅਤੇ ਸ਼ਹਿਰ ਵਿੱਚ ਅਨੁਸੂਚਿਤ ਜਾਤੀ ਬਸਤੀ ਸੰਪਰਕ ਅਭਿਆਨ ਭਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਮਾਧਿਅਮ ਤੋੰ ਚਲਾਇਆ ਜਾ ਰਿਹਾ ਹੈ।ਇਸ ਬਸਤੀ ਸੰਪਰਕ ਅਭਿਆਨ ਦੇ ਮੀਤ ਪ੍ਰਧਾਨ ਪੰਜਾਬ ਪਰਮਜੀਤ ਸਿੰਘ ਕੈਂਥ, ਡਾ. ਦੀਪਕ ਜੋਤੀ, ਕੁਲਦੀਪ ਸਹੋਤਾ, ਕੁਲਦੀਪ ਸਿੰਘ ਸਿੱਧੂਪੁਰ ਅਤੇ ਦਰਸ਼ਨ ਸਿੰਘ ਸ਼ਿਵਜੋਤ ਸਮਾਗਮ ਦੇ ਮੁੱਖ ਪ੍ਰਬੰਧਕ ਸਨ।

Leave a Reply

Your email address will not be published. Required fields are marked *