ਹੋਲੀ ਦਾ ਤਿਉਹਾਰ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ ਯੋਗੇਸ਼ ਬਿੰਬਰਾ

ਸਰਹਿੰਦ, ਰੂਪ ਨਰੇਸ਼: ਰੋਟਰੀ ਕਲੱਬ ਸਰਹਿੰਦ ਵੱਲੋਂ ਹੋਲੀ ਦਾ ਤਿਓਹਾਰ ਮੌਕੇ ਰਿਆਸਤ ਏ ਰਾਣਾ ਵਿਚ ਪਰਿਵਾਰਿਕ ਮਿਲਣ ਦਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕਲੱਬ ਦੇ ਸਾਰੇ ਮੈਂਬਰਾਂ ਨੇ ਹਿੱਸਾ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਯੋਗੇਸ਼ ਬਿੰਬਰਾ ਨੇ ਕਿਹਾ ਕਿ ਇਹ ਤਿਉਹਾਰ ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ। ਸਮਾਜ ਨੂੰ ਜੋੜਨਾ ਸਾਡਾ ਮੁੱਖ ਉਦੇਸ਼ ਹੈ। ਪ੍ਰਸਿੱਧ ਸੂਫੀ ਗਾਇਕ ਬੱਬੂ ਸੂਫੀ ਨੇ ਗੀਤ ਪੇਸ਼ ਕਰਕੇ ਸਭ ਨੂੰ ਮੰਤਰ ਮੁਗਧ ਕੀਤਾ। ਗੋਪਾਲ ਬਿੰਬਰਾ ਅਤੇ ਬਲਵੰਤ ਸਿੰਘ ਗੋਗੀ ਨੇ ਕਿਹਾ ਕਿ ਕਲੱਬ ਵਲੋਂ ਸਮਾਜ ਭਲਾਈ ਦੇ ਕੰਮਾਂ ਦੇ ਨਾਲ ਨਾਲ਼ ਸਾਰੇ ਸੱਭਿਆਚਾਰਕ ਸੰਸਕ੍ਰਿਤਕ ਤੇ ਦੇਸ਼ ਭਗਤੀ ਦੇ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ। ਇਸ ਮੌਕੇ ਕਲੱਬ ਦੇ ਸਾਰੇ ਮੈਂਬਰ ਹਾਜਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *