
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ ਸਾਹਿਬ
ਬਲਾਕ ਸੰਮਤੀ ਖਮਾਣੋਂ ਤੋਂ ਬਲਵਿੰਦਰ ਕੌਰ ਚੇਅਰਪਰਸ਼ਨ ਅਤੇ ਹਰਜਿੰਦਰ ਸਿੰਘ ਵਾਈਸ ਚੇਅਰਮੈਨ ਬਣੇ ਬਲਾਕ ਸੰਮਤੀਆਂ ਦੀ ਪਿੰਡ ਪੱਧਰ 'ਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ- ਰੁਪਿੰਦਰ ਹੈਪੀ
ਖਮਾਣੋਂ/ਫਤਹਿਗੜ੍ਹ ਸਾਹਿਬ, 07 ਮਾਰਚ :
ਬਲਾਕ ਸੰਮਤੀ ਖਮਾਣੋਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਪ੍ਰਕਿਰਿਆ ਸਰਬਸੰਮਤੀ ਨਾਲ ਸੰਪੰਨ ਹੋਈ। ਬਲਵਿੰਦਰ ਕੌਰ ਸੰਮਤੀ ਜੋਨ ਕਾਲੇਵਾਲ ਝੰਲੀਆ ਨੂੰ ਚੇਅਰਪਰਸਨ ਅਤੇ ਹਰਜਿੰਦਰ ਸਿੰਘ ਸੰਮਤੀ ਜੋਨ ਸੁਹਾਵੀ ਨੂੰ ਸਰਬਸੰਮਤੀ ਨਾਲ ਵਾਇਸ ਚੇਅਰਮੈਨ ਚੁਣਿਆ ਗਿਆ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਵੇਂ ਚੁਣੇ ਗਏ ਚੇਅਰਪਰਸ਼ਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਾਕ ਸੰਮਤੀਆਂ ਪਿੰਡ ਪੱਧਰ 'ਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਵਿੱਚ ਬਲਾਕ ਸੰਮਤੀਆਂ ਦੀ ਭੂਮਿਕਾ ਅਹਿਮ ਰਹੇਗੀ।
ਵਿਧਾਇਕ ਹੈਪੀ ਨੇ ਉਮੀਦ ਜਤਾਈ ਕਿ ਨਵੇਂ ਚੁਣੇ ਗਏ ਅਹੁਦੇਦਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹਿਣਗੇ।
ਨਵੀਂ ਚੁਣੀ ਗਈ ਚੇਅਰਪਰਸਨ ਅਤੇ ਵਾਇਸ ਚੇਅਰਮੈਨ ਨੇ ਕਿਹਾ ਕਿ ਉਹ ਬਲਾਕ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।

ਇਸ ਮੌਕੇ ਬਲਾਕ ਸੰਮਤੀਆਂ ਦੇ ਮੈਂਬਰ, ਆਪ ਦੇ ਵੱਖ-ਵੱਖ ਅਹੁਦੇਦਾਰ, ਪਤਵੰਤੇ, ਵਰਕਰ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।
——————————
This news is auto published from an agency/source and may be published as received.
