
ਸਰਹਿੰਦ: ਵਾਰਡ ਨੰਬਰ 10 ਦੇ ਮੁਹੱਲਾ ਨਿਵਾਸੀਆਂ ਵੱਲੋਂ ਇਲਾਕੇ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਵਾਰਡ ਕੌਂਸਲਰ ਗੁਲਸ਼ਨ ਰਾਏ ਬੋਬੀ ਅਤੇ ਉਨ੍ਹਾਂ ਦੀ ਧਰਮ ਪਤਨੀ ਕੌਂਸਲਰ ਪ੍ਰਵੀਨ ਕੁਮਾਰੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਗੁਲਸ਼ਨ ਰਾਏ ਬੋਬੀ ਨੇ ਦੱਸਿਆ ਕਿ ਬੱਤਰਾ ਸਟਰੀਟ ਅਤੇ ਡਾਕਟਰ ਪੁਰੀ ਵਾਲੀ ਸਟਰੀਟ ਵਿੱਚ ਗਲੀਆਂ ਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਸੀ। ਇਲਾਕਾ ਵਾਸੀਆਂ ਦੀ ਸਮੱਸਿਆ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਕਰੀਬ 3 ਲੱਖ ਰੁਪਏ ਦਾ ਐਸਟੀਮੇਟ ਤਿਆਰ ਕਰਵਾ ਕੇ ਗਲੀਆਂ ਦੀ ਮੁਰੰਮਤ ਅਤੇ ਨਵਾਂ ਕੰਮ ਕਰਵਾਇਆ ਗਿਆ, ਜਿਸ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਕਾਫੀ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਲਈ ਉਹ ਹਮੇਸ਼ਾ ਵਚਨਬੱਧ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਤਰਜੀਹ ਦੇ ਅਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸੜਕਾਂ, ਗਲੀਆਂ, ਸੀਵਰੇਜ ਅਤੇ ਸਫ਼ਾਈ ਸੰਬੰਧੀ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਾਰਡ ਦੇ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਕੌਂਸਲਰ ਗੁਲਸ਼ਨ ਰਾਏ ਬੋਬੀ ਨੇ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਸਹਿਯੋਗ ਹੀ ਉਨ੍ਹਾਂ ਲਈ ਸਭ ਤੋਂ ਵੱਡੀ ਪ੍ਰੇਰਣਾ ਹੈ, ਜਿਸ ਨਾਲ ਉਹ ਹੋਰ ਵੀ ਜ਼ਿਆਦਾ ਜ਼ਿੰਮੇਵਾਰੀ ਨਾਲ ਸੇਵਾ ਕਰਨ ਲਈ ਤਤਪਰ ਹਨ। ਇਸ ਮੌਕੇ ਡਾ. ਦਵਿੰਦਰ ਪੁਰੀ, ਸਰਦਾਰ ਭੁਪਿੰਦਰ ਸਿੰਘ, ਸ਼ਾਮ ਲਾਲ, ਕਵਲਜੀਤ ਸਿੰਘ, ਰਵੀ ਕੁਮਾਰ, ਹਰਵਿੰਦਰ ਸਿੰਘ, ਪ੍ਰਵੀਨ ਪੁਰੀ, ਬਵਿਤਾ ਢੰਡ, ਕਿਰਨ ਬਾਲਾ, ਸੰਜਨਾ ਅਰੋੜਾ, ਪ੍ਰੀਤੀ ਕੌਰ, ਮਨਦੀਪ ਕੌਰ, ਗੁਰਵਿੰਦਰ ਕੌਰ, ਗੁਰਜੀਤ ਕੌਰ ਅਤੇ ਦਪਿੰਦਰ ਕੌਰ ਸਮੇਤ ਹੋਰ ਮੁਹੱਲਾ ਨਿਵਾਸੀ ਹਾਜ਼ਰ ਸਨ।
——————————
This news is auto published from an agency/source and may be published as received.
