ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਐਜੂਕੇਸ਼ਨ ਇੰਸਟ੍ਰਕਟਰ ਦੀ ਭਰਤੀ ਲਈ ਅਰਜੀਆਂ ਦੀ ਮੰਗ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਐਜੂਕੇਸ਼ਨ ਇੰਸਟ੍ਰਕਟਰ ਦੀ ਭਰਤੀ ਲਈ ਅਰਜੀਆਂ ਦੀ ਮੰਗ 17 ਮਾਰਚ ਤੱਕ ਦਿੱਤੇ ਜਾ ਸਕਦੇ ਹਨ ਬਿਨੈ ਪੱਤਰ

ਫਤਹਿਗੜ੍ਹ ਸਾਹਿਬ, 11 ਮਾਰਚ

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਫਤਹਿਗੜ੍ਹ ਸਾਹਿਬ ਵਿਖੇ 11 ਮਹੀਨਿਆ ਲਈ ਠੇਕੇ ਦੇ ਆਧਾਰ ਤੇ ਇੱਕ ਐਜੂਕੇਸ਼ਨ ਇੰਸਟ੍ਰਕਟਰ ਦੀ ਭਰਤੀ ਕੀਤੀ ਜਾਣੀ ਹੈ। ਜਿਸ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾ ਨੂੰ ਪਹਿਲ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਭਰਤੀ ਲਈ ਉਮੀਦਵਾਰ ਨੇ ਗ੍ਰੈਜ਼ੂਏਸ਼ਨ, ਹਿਸਾਬ ਵਿਸ਼ੇ ਨਾਲ ਪਾਸ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀਆ ਪ੍ਰਤੀ ਬੇਨਤੀਆਂ ਸਮੇਤ ਬਾਇਓ ਡਾਟਾ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਨੇੜੇ ਬੱਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ 17 ਮਾਰਚ ਨੂੰ ਸ਼ਾਮ 4 ਵਜੇ ਤੱਕ ਜਮ੍ਹਾਂ ਕਰਵਾ ਸਕਦੇ ਹਨ।

——————————
This news is auto published from an agency/source and may be published as received.

Leave a Reply

Your email address will not be published. Required fields are marked *