“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜ਼ੁਰਗਾਂ ਲਈ ਸਵੈ-ਰੋਜ਼ਗਾਰ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਜਸਬੀਰ ਕੌਰ

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜ਼ੁਰਗਾਂ ਲਈ ਸਵੈ-ਰੋਜ਼ਗਾਰ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਜਸਬੀਰ ਕੌਰ

ਬਜ਼ੁਰਗਾਂ ਦੀ ਭਲਾਈ ਲਈ ਅੱਤੇਵਾਲੀ ਵਿਖੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਮਾਰਚ

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਬੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਬਜ਼ੁਰਗਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰੀਸ਼ਦ ਦਫਤਰ ਅੱਤੇਵਾਲੀ ਵਿਖੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਬਜ਼ੁਰਗਾਂ ਨੂੰ ਘਰੇਲੂ ਵਰਤੋਂ ਵਾਲੀਆਂ ਵਸਤੂਆਂ ਜਿਵੇਂ ਕਿ ਮੌਮਬੱਤੀਆਂ ਅਤੇ ਜੂਟ ਦਾ ਸਮਾਨ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ।

ਓਹਨਾ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਘਰ ਬੈਠੇ ਹੀ ਆਮਦਨ ਦੇ ਸਰੋਤ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਹੈ।

ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਬਜ਼ੁਰਗਾਂ ਨੂੰ ਸਿਰਫ ਹੱਥੀ ਕਲਾ ਦੀ ਸਿਖਲਾਈ ਹੀ ਨਹੀਂ ਦਿੱਤੀ ਗਈ, ਸਗੋਂ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਯੋਗਾ ਕਲਾਸਾਂ ਵੀ ਕਰਵਾਈਆਂ ਗਈਆਂ, ਤਾਂ ਜੋ ਉਹ ਤੰਦਰੁਸਤ ਜ਼ਿੰਦਗੀ ਬਿਤਾ ਸਕਣ।

ਇਸ ਮੌਕੇ ਬਜ਼ੁਰਗਾਂ ਨੂੰ ਪ੍ਰੇਰਿਤ ਕਰਨ ਲਈ ਗਿਫਟ ਹੈਮਪਰ ਵੀ ਸਤਿਕਾਰ ਵਜੋਂ ਭੇਂਟ ਕੀਤੇ ਗਏ। ਬਜ਼ੁਰਗਾਂ ਨੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਨਾਲ ਉਹਨਾਂ ਨੂੰ ਨਵੀਂ ਸਿਖਲਾਈ ਮਿਲੀ ਹੈ ਅਤੇ ਉਹ ਘਰ ਬੈਠੇ ਆਪਣੀ ਆਮਦਨ ਵਧਾ ਸਕਣਗੇ।

ਓਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਪ੍ਰੋਗਰਾਮ ਆਯੋਜਿਤ ਕਰਕੇ ਬਜ਼ੁਰਗਾਂ ਨੂੰ ਸਮਾਜ ਦੇ ਮੁੱਖ ਧਾਰੇ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾਵੇ।

——————————
This news is auto published from an agency/source and may be published as received.

Leave a Reply

Your email address will not be published. Required fields are marked *