ਬਲਾਕ ਕਾਂਗਰਸ ਸਰਹਿੰਦ ਦੇ ਅਹੁਦੇਦਾਰਾ ਤੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼:

ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਦੀ ਅਗਵਾਈ ਹੇਠ ਬਲਾਕ ਕਾਂਗਰਸ ਸਰਹਿੰਦ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਹੋਈ।ਇਸ ਮੀਟਿੰਗ ਦੌਰਾਨ ਬਲਾਕ ਕਾਂਗਰਸ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸੰਬੋਧਨ ਕਰਦਿਆ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ ਗਏ।ਇਸ ਮੌਕੇ ਗੱਲਬਾਤ ਕਰਦਿਆ ਬਲਾਕ ਸਰਹਿੰਦ ਕਾਂਗਰਸ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਨੇ ਕਿਹਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾ ਅਨੁਸਾਰ ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਦੀ ਹਰੇਕ ਮਹੀਨੇ ਮਹੀਨਾਵਾਰ ਮੀਟਿੰਗ ਕੀਤੀ ਜਾਂਦੀ ਹੈ।ਜਿਸ ਵਿੱਚ ਸਮੂਹ ਅਹੁਦੇਦਾਰ ਅਤੇ ਕਾਂਗਰਸੀ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਂਦਾ ਹੈ।ਉਨਾ ਨੇ ਕਿਹਾ ਕਿ ਜਦੋ ਤੋ ‘ਆਪ’ ਸਰਕਾਰ ਹੋਈ ‘ਚ ਆਈ ਹੈ,ਪੰਜਾਬ ਦੀ ਕਾਨੂੰਨ ਵਿਵਸਥਾ ਤੇ ਆਰਥਿਕ ਸਥਿਤੀ ਬੁਰੀ ਤਰਾਂ ਡਗਮਗਾ ਰਹੀ ਹੈ।ਕਰਜ਼ੇ ਨਾਲ ਜੂਝ ਰਹੇ ਪੰਜਾਬ ਦੀ ਆਰਥਿਕਤਾ ਤੇ ਮਸ਼ਹੂਰੀਆਂ ਵਾਲੀ ਸਰਕਾਰ ਨੇ ਵੱਡੀ ਸੱਟ ਮਾਰੀ ਹੈ।ਸ.ਪੰਡਰਾਲੀ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦਿਆ ਕਿਹਾ ਕਿ ਵਿਧਾਨ ਸਭਾ ਚੋਣਾ ‘ਚ ਬਦਲਾਅ ਦੇ ਲਈ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਾਈ ਸੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਆਮ ਲੋਕਾਂ ਦੀ ਸਰਕਾਰ ਬਣੀ ਹੈ ਜਦੋਂ ਕਿ ਇਸ ਦੌਰਾਨ ਆਮ ਲੋਕਾਂ ਨਾਲ ਹੀ ਧੱਕਾ ਹੋ ਰਿਹਾ ਹੈ।

ਉਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾ ਵਿੱਚ ਇਸ ਤਰਾ ਦੀ ਹੋਰ ਮੀਟਿੰਗਾਂ ਪਿੰਡ-ਪਿੰਡ ਜਾ ਕੇ ਕਰੀਆਂ ਜਾਣਗੀਆਂ ਤੇ ਲੋਕਾਂ ਨੂੰ ਕਾਂਗਰਸ ਪਾਰਟੀ ਨੀਤੀਆ ਨੂੰ ਜਾਣੂ ਕਰਵਾਇਆ ਜਾਵੇਗਾ।ਇਸ ਮੌਕੇ ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰ,ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਸਰਪੰਚ,ਪੰਚ ਬਲਾਕ ਕਾਂਗਰਸ ਦੇ ਸੀਨੀਅਰ ਆਗੂ ਤੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ