ਵਿਧਾਇਕ ਗੈਰੀ ਬੜਿੰਗ ਦੀ ਹਾਜ਼ਰੀ ਵਿੱਚ ਬਲਾਕ ਸੰਮਤੀ ਅਮਲੋਹ ਦੇ ਨਵਨਿਯੁਕਤ ਚੇਅਰਮੈਨ ਰਣਜੀਤ ਸਿੰਘ ਪਨਾਗ ਅਤੇ ਵਾਇਸ ਚੇਅਰਪਰਸਨ ਸਿਮਰਨਪ੍ਰੀਤ ਕੌਰ ਨੇ ਸੰਭਾਲਿਆ ਅਹੁਦਾ

ਵਿਧਾਇਕ ਗੈਰੀ ਬੜਿੰਗ ਦੀ ਹਾਜ਼ਰੀ ਵਿੱਚ ਬਲਾਕ ਸੰਮਤੀ ਅਮਲੋਹ ਦੇ ਨਵਨਿਯੁਕਤ ਚੇਅਰਮੈਨ ਰਣਜੀਤ ਸਿੰਘ ਪਨਾਗ ਅਤੇ ਵਾਇਸ ਚੇਅਰਪਰਸਨ ਸਿਮਰਨਪ੍ਰੀਤ ਕੌਰ ਨੇ ਸੰਭਾਲਿਆ ਅਹੁਦਾ

ਬਲਾਕ ਸੰਮਤੀ ਦੀ ਨਵੀਂ ਟੀਮ ਹਲਕੇ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰੇ – ਵਿਧਾਇਕ ਗੈਰੀ ਬੜਿੰਗ

ਅਮਲੋਹ, 24 ਮਾਰਚ, ਅੱਜ ਬਲਾਕ ਸੰਮਤੀ ਅਮਲੋਹ ਦੇ ਨਵਨਿਯੁਕਤ ਚੇਅਰਮੈਨ ਰਣਜੀਤ ਸਿੰਘ ਪਨਾਗ ਅਤੇ ਵਾਇਸ ਚੇਅਰਪਰਸਨ ਸਿਮਰਨਪ੍ਰੀਤ ਕੌਰ ਦੀ ਤਾਜਪੋਸ਼ੀ ਸਮਾਗਮ ਸੰਮਤੀ ਦਫ਼ਤਰ ਅਮਲੋਹ ਵਿਖੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਤੋਂ ਬਾਅਦ ਕੀਰਤਨੀ ਜੱਥੇ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਪਵਿੱਤਰ ਮੌਕੇ ਉੱਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਅਤੇ ਪਾਰਟੀ ਵਰਕਰ ਹਾਜ਼ਰ ਸਨ।ਇਸ ਉਪਰੰਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਹਾਜ਼ਰੀ ਵਿੱਚ ਰਣਜੀਤ ਸਿੰਘ ਪਨਾਗ ਅਤੇ ਸਿਮਰਨਪ੍ਰੀਤ ਕੌਰ ਨੇ ਆਪਣੇ ਅਹੁੱਦੇ ਸੰਭਾਲੇ। ਵਿਧਾਇਕ ਗੈਰੀ ਬੜਿੰਗ ਵੱਲੋਂ ਦੋਨਾਂ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਇਹ ਦੋਵੇਂ ਨੇਤਾ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ, ਜਿਨ੍ਹਾਂ ਨੂੰ ਉਨ੍ਹਾਂ ਦੀ ਲੰਬੇ ਸਮੇਂ ਦੀ ਸੇਵਾ ਦਾ ਮਾਣ ਮਿਲਿਆ ਹੈ। ਆਪਣੇ ਸੰਬੋਧਨ ਵਿੱਚ ਵਿਧਾਇਕ ਨੇ ਕਿਹਾ ਕਿ ਇਹ ਦਿਨ ਖੁਸ਼ੀ ਦਾ ਦਿਨ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਸੱਚੇ ਤੇ ਮਿਹਨਤੀ ਸਾਥੀਆਂ ਨੂੰ ਅੱਗੇ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸਾਰੇ ਸਾਥੀਆਂ ਨੂੰ ਆਪਣੀ ਮਿਹਨਤ ਦਾ ਫਲ ਮਿਲੇ ਅਤੇ ਬਲਾਕ ਸੰਮਤੀ ਦੀ ਟੀਮ ਹਲਕੇ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਸਮਾਗਮ ਦੇ ਅੰਤ ਵਿੱਚ ਸਾਰਿਆਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਹਲਕੇ ਦੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਏ ਡੀ ਸੀ ਡੀ ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਸੀਨੀਅਰ ਆਗੂ ਪ੍ਰਤਾਪ ਸਿੰਘ ਬੈਣੀ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ,ਅਮਨ ਗਰੇਵਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬੀਡੀਪੀਓ ਚੰਦ ਸਿੰਘ, ਪੰਚਾਇਤ ਅਫ਼ਸਰ ਬਲਪਿੰਦਰ ਸਿੰਘ ਹੈਪੀ, ਸਰਪੰਚ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਆੜਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਭਲਵਾਨ ਯਾਦਵਿੰਦਰ ਲੱਕੀ ਸਲਾਣਾ, ਬਲਾਕ ਸੰਮਤੀ ਮੈਂਬਰ ਕਰਮਜੀਤ ਕੌਰ, ਗੁਰਬਚਨ ਬੱਲ, ਰਤਨ ਲਾਲ, ਮਨਿੰਦਰ ਸਿੰਘ ਭੱਟੋ, ਕੁਲਜੀਤ ਸਿੰਘ ਨਰਾਇਣਗੜ੍ਹ, ਸਰਪੰਚ ਹਰਦੀਪ ਸਿੰਘ ਮਛਰਾਏ, ਲਖਵੀਰ ਸਿੰਘ ਲੱਖਾ ਸਰਪੰਚ, ਰਾਜਵੀਰ ਸਿੰਘ ਸੌਟੀ, ਸਰਪੰਚ ਪ੍ਰਦੀਪ ਸਿੰਘ ਕੰਜਾਰੀ, ਗੁਰਮੀਤ ਸਿੰਘ ਮੰਡੀ ਗੌਬਿੰਦਗੜ੍ਹ, ਹਰਪ੍ਰੀਤ ਵਿੱਕੀ ਚਾਹਲ, ਸਰਪੰਚ ਹਰਪ੍ਰੀਤ ਸਿੰਘ ਕੰਜਾਰੀ,ਯਾਦਵਿੰਦਰ ਸਿੰਘ ਮਾਨਗੜ੍ਹ, ਸੁਖਚੈਨ ਸਿੰਘ ਦੀਵਾ, ਪ੍ਰਧਾਨ ਪਾਲੀ ਅਰੋੜਾ, ਐਡਵੋਕੇਟ ਕਮਲਪ੍ਰੀਤ ਸਿੰਘ ਮਾਨ, ਸਰਪੰਚ ਜਸਮੇਲ ਸਿੰਘ ਮਾਨਗੜ੍ਹ, ਰਾਜਿੰਦਰ ਸਿੰਘ ਟਿੱਬੀ, ਹਰਪ੍ਰੀਤ ਸਿੰਘ, ਅਵਤਾਰ ਟੈਣੀ ਸਲਾਣਾ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਤਰਨਦੀਪ ਸਿੰਘ ਬਦੇਸ਼ਾਂ, ਸਰਪੰਚ ਜਗਦੀਪ ਜਿੰਮੀ ਲਾਡਪੁਰ, ਸਰਪੰਚ ਹਰਿੰਦਰ ਸਿੰਘ ਸੇਖੋਂ,ਸੇਵਾ ਮੁਕਤ ਸੈਕਟਰੀ ਸੁਰਜੀਤ ਸਿੰਘ, ਜੱਗਾ ਸਿੰਘ ਭੋਲੀਆਂ, ਰਾਜਵੀਰ ਸਿੰਘ ਸੌਟੀ, ਤਰਨਦੀਪ ਬਦੇਸ਼ਾਂ, ਰਾਜਿੰਦਰ ਸਿੰਘ ਟਿੱਬੀ ਅਤੇ ਵੱਡੀ ਗਿਣਤੀ ਇਲਾਕੇ ਦੇ ਪੰਚ ਸਰਪੰਚ, ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ। ਫੋਟੋ ਕੈਪਸਨ ਬਲਾਕ ਸੰਮਤੀ ਅਮਲੋਹ ਦੇ ਨਵਨਿਯੁਕਤ ਚੇਅਰਮੈਨ ਰਣਜੀਤ ਸਿੰਘ ਪਨਾਗ ਅਤੇ ਵਾਇਸ ਚੇਅਰਪਰਸਨ ਸਿਮਰਨਪ੍ਰੀਤ ਕੌਰ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਹਾਜ਼ਰੀ ਵਿੱਚ ਅਹੁੱਦਾ ਸੰਭਾਲਣ ਸਮੇਂ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ ਅਤੇ ਲੀਡਰਸ਼ਿਪ।

ਫੋਟੋ ਕੈਪਸਨ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਵੱਡੀ ਗਿਣਤੀ ਲੋਕ।

——————————
This news is auto published from an agency/source and may be published as received.

Leave a Reply

Your email address will not be published. Required fields are marked *