ਪਿੰਡ ਗੋਬਿੰਦਗੜ੍ਹ ਅਤੇ ਨਸਰਾਲੀ ਦੇ ਸਰਕਾਰੀ ਸਕੂਲਾਂ ਵਿਖੇ “ਮੈਗਾ ਮਾਪੇ-ਅਧਿਆਪਕ ਮਿਲਣੀ” ਕਰਵਾਈ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਤਹਿਗੜ੍ਹ ਸਾਹਿਬ

ਪਿੰਡ ਗੋਬਿੰਦਗੜ੍ਹ ਅਤੇ ਨਸਰਾਲੀ ਦੇ ਸਰਕਾਰੀ ਸਕੂਲਾਂ ਵਿਖੇ

“ਮੈਗਾ ਮਾਪੇ-ਅਧਿਆਪਕ ਮਿਲਣੀ” ਕਰਵਾਈ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਓ.ਐਸ.ਡੀ. ਗੁਲਸ਼ਨ ਛਾਬੜਾ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਿਰਕਤ

ਫ਼ਤਹਿਗੜ੍ਹ ਸਾਹਿਬ, 28 ਮਾਰਚ 2026

ਪੀ.ਐਮ.ਸ਼੍ਰੀ.ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ (ਲੜਕੇ), ਗੋਬਿੰਦਗੜ੍ਹ (ਕੰਨਿਆਂ) ਅਤੇ ਸਪ੍ਰਸ ਨਸਰਾਲੀ ਵਿੱਚ ਆਯੋਜਿਤ “ਮੈਗਾ ਮਾਪੇ-ਅਧਿਆਪਕ ਮਿਲਣੀ” ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਵਿੰਦਰ ਕੌਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਓ.ਐਸ.ਡੀ. ਗੁਲਸ਼ਨ ਛਾਬੜਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਵਿੰਦਰ ਕੌਰ ਨੇ ਕਿਹਾ ਕਿ “ਮੈਗਾ ਮਾਪੇ-ਅਧਿਆਪਕ ਮਿਲਣੀ” ਵਿੱਚ ਵਿਦਿਆਰਥੀ ਦੇ ਸਲਾਨਾ ਨਤੀਜੇ ਦੇ ਨਾਲ ਉਹਨਾਂ ਦੀ ਚੰਗੀ ਸਿਹਤ ਬਾਰੇ,ਅਨੁਸ਼ਾਸਨ,ਖੇਡਾਂ, ਰਚਨਾਤਮਕਤਾ, ਨਸ਼ੇ ਵਿਰੁੱਧ ਅਤੇ HPV ਟੀਕਾਕਰਨ ਬਾਰੇ ਮਾਪਿਆ ਨਾਲ 'ਚਰਚਾ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀਆਂ ਕਮਜ਼ੋਰੀਆਂ ਅਤੇ ਮਜ਼ਬੂਤ ਪੱਖਾਂ ਨੂੰ ਪਛਾਣ ਕੇ ਭਵਿੱਖ ਦੀ ਰਣਨੀਤੀ ਬਣਾਈ ਜਾਂਦੀ ਹੈ ਕਿ ਵਿਦਿਆਰਥੀ ਕਿਹੜੇ ਸੁਧਾਰਾਂ ਸਦਕਾ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣ ਸਕਦੇ ਹਨ।

ਇਸ ਮੌਕੇ ਗੁਲਸ਼ਨ ਛਾਬੜਾ ਨੇ ਦੱਸਿਆ ਕਿ ਹੁਣ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਗਈ ਹੈ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਓ। ਉਹਨਾਂ ਦੱਸਿਆ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਸ਼ੈਸਨ ਦੇ ਸ਼ੁਰੂ ਵਿੱਚ ਹੀ ਆ ਜਾਂਦੀਆਂ ਹਨ।ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਡੀਆਂ ਪੁਲਾਂਘਾਂ ਪੁੱਟ ਸਕਣ।

ਸ਼੍ਰੀ ਛਾਬੜਾ ਨੇ ਸਕੂਲਾਂ ਦੇ ਇਨਫਰਾਸਟਰਕਚਰ ਦੇ ਸੁਧਾਰ ਬਾਰੇ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਉਸਾਰੂ ਵਿਦਿਅਕ ਮਾਹੌਲ ਦੇਣ ਲਈ ਸਕੂਲਾਂ ਦੇ ਢਾਂਚੇ ਵਿੱਚ ਲਗਾਤਾਰ ਸੁਧਾਰ ਕੀਤਾ ਗਿਆ ਹੈ ਅਤੇ ਇਹ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਨੇ ਇਸ ਮੈਗਾ ਮਾਪੇ-ਅਧਿਆਪਕ ਮਿਲਣੀ” ਦੌਰਾਨ ਸਰਕਾਰੀ ਸਕੂਲ ਵਿੱਚ ਨਵੇਂ ਲਗਾਏ ਇੰਟਰਐਕਟਿਵ ਪੈਨਲ ਦੀ ਵੀ ਸ਼ਲਾਘਾ ਕੀਤੀ।

——————————
This news is auto published from an agency/source and may be published as received.

Leave a Reply

Your email address will not be published. Required fields are marked *