ਖੇਤੀਬਾੜੀ ਵਿਭਾਗ ਵੱਲੋਂ ਕਣਕ ਦੇ ਨਾੜ ਦੀ ਸੁਚੱਜੀ ਸਾਂਭ -ਸੰਭਾਲ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਵੈਨ ਰਵਾਨਾ

ਖੇਤੀਬਾੜੀ ਵਿਭਾਗ ਵੱਲੋਂ ਕਣਕ ਦੇ ਨਾੜ ਦੀ ਸੁਚੱਜੀ ਸਾਂਭ -ਸੰਭਾਲ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਵੈਨ ਰਵਾਨਾ

ਫ਼ਤਹਿਗੜ੍ਹ ਸਾਹਿਬ, 29 ਮਾਰਚ

ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਜਗਦੇਵ ਸਿੰਘ ਵੱਲੋ ਮੋਬਾਇਲ ਵੈਨ ਨੂੰ ਰਵਾਨਾ ਕੀਤਾ ਗਿਆ। ਉਹਨਾਂ ਦੱਸਿਆ ਕਿ ਸਰਕਾਰ ਵਲੋਂ ਸੀ.ਆਰ.ਐਮ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਵਿਭਾਗ ਵੱਲੋ ਵੱਖ-ਵੱਖ ਗਤੀਵਿਧੀਆਂ ਤਹਿਤ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਤਾਂ ਕਿ ਪ੍ਰਦੂਸ਼ਨ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਾਲ ਜੀਰੋ ਬਰਨਿੰਗ ਦਾ ਟੀਚਾ ਰੱਖਿਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡ ਪੱਧਰੀ ਕੈਂਪ ਲਗਾ ਕੇ ਕਣਕ ਦੇ ਨਾੜ ਨੂੰ ਤੂੜੀ ਬਣਾਉਣ ਤੋ ਬਾਅਦ ਖੇਤਾਂ ਵਿੱਚ ਮਿਲਾਉਣ ਦੀ ਸਿਫਾਰਿਸ਼ ਕੀਤੀ ਜਾ ਰਹੀ ਹੈ ਤਾਂ ਕਿ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋ ਸਕੇ। ਇਸ ਤੋਂ ਇਲਾਵਾ ਇੰਨ ਸੀਟੂ ਸਕੀਮ ਅਧੀਨ ਆਈ.ਈ.ਸੀ ਕੰਪੋਨੈਂਟ ਤਹਿਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੋਬਾਇਲ ਵੈਨ ਰਾਹੀਂ 04 ਮਈ ਤੱਕ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਸ਼੍ਰੀ ਦਮਨ ਝਾਂਜੀ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਅਭਿਸ਼ੇਕ ਵੈਦ ਸਹਾਇਕ ਖੇਤੀਬਾੜੀ ਇੰਜ਼ੀ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *