ਘਰੇਲੂ ਗੈਸ ਸਿਲੰਡਰ ਦੀ ਜ਼ਿਲ੍ਹੇ ਵਿੱਚ ਕੋਈ ਕਮੀ ਨਹੀਂ – ਡਿਪਟੀ ਕਮਿਸ਼ਨਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਘਰੇਲੂ ਗੈਸ ਸਿਲੰਡਰ ਦੀ ਜ਼ਿਲ੍ਹੇ ਵਿੱਚ ਕੋਈ ਕਮੀ ਨਹੀਂ – ਡਿਪਟੀ ਕਮਿਸ਼ਨਰ ਅਫਵਾਹਾਂ ਤੋਂ ਦੂਰ ਰਹਿਣ ਦੀ ਲੋਕਾਂ ਨੂੰ ਅਪੀਲ, ਜ਼ਰੂਰੀ ਵਸਤੂਆਂ ਦੀ ਪ੍ਰਾਪਤੀ ਸਪਲਾਈ ਉੱਤੇ ਪ੍ਰਸ਼ਾਸਨ ਦੀ ਕੜੀ ਨਿਗਰਾਨੀ- ਡੀ ਸੀ

ਫ਼ਤਹਿਗੜ੍ਹ ਸਾਹਿਬ 30 ਮਾਰਚ:

ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਘਰੇਲੂ ਗੈਸ ਸਿਲੰਡਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਸਬੰਧੀ ਫੈਲ ਰਹੀਆਂ ਅਫਵਾਹਾਂ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ‘ਤੇ ਗਲਤ ਜਾਣਕਾਰੀ ਫੈਲਣ ਕਾਰਨ ਲੋਕਾਂ ਵਿੱਚ ਬੇਵਜ੍ਹਾ ਚਿੰਤਾ ਪੈਦਾ ਹੋ ਸਕਦੀ ਹੈ, ਇਸ ਲਈ ਜਨਤਾ ਨੂੰ ਅਜਿਹੀਆਂ ਗੱਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਰੂਰੀ ਵਸਤੂਆਂ ਦੀ ਸਪਲਾਈ ਅਤੇ ਉਨ੍ਹਾਂ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣਾ ਪਹਿਲੀ ਤਰਜੀਹ ਹੈ। ਇਸ ਲਈ ਸਬੰਧਤ ਵਿਭਾਗਾਂ ਵੱਲੋਂ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਨਿਯਮਾਂ ਦੀ ਉਲੰਘਣਾ ਕਰਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿਚ ਕਮਰਸ਼ੀਅਲ ਗੈਸ ਦੀ ਸਪਲਾਈ ਵੀ ਵਿਦਿਅਕ ਆਦਾਰੇ, ਹਸਪਤਾਲਾ, ਹੋਸਟਲਾ, ਵਿਆਹ ਸਮਾਗਮ (ਲੜਕੀ ਦੇ ਵਿਆਹ ਨੂੰ ਪਹਿਲ) ਆਦਿ ਨੂੰ ਪਹਿਲ ਦੇ ਆਧਰ ਤੇ ਜਾਰੀ ਕੀਤੀ ਜਾ ਰਹੀ ਹੈ। ਹੋਟਲਾਂ/ਢਾਬਿਆ ਅਤੇ ਇੰਡਸਟਰੀ ਲਈ ਵੀ ਸਰਕਾਰ ਵੱਲੋ ਜਾਰੀ ਹਦਾਇਤਾਂ ਅਨੁਸਾਰ ਕਮਰਸ਼ੀਅਲ ਗੈਸ ਸਿਲੰਡਰ ਉਪਲੱਬਧ ਕਰਵਾਏ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।

——————————
This news is auto published from an agency/source and may be published as received.

Leave a Reply

Your email address will not be published. Required fields are marked *