ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 31ਮਾਰਚ

ਜਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਕਣਕ (ਹਾੜੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਕੀਤੇ ਮਨਾਹੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2026 ਦੌਰਾਨ ਕਣਕ (ਹਾੜ੍ਹੀ) ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ (ਹਾੜੀ) ਦੀ ਫਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਕਣਕ (ਹਾੜੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਨ ਫੈਲਦਾ ਹੈ ਅਤੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਜਨਤਾ ਦੀ ਸਿਹਤ ਤੇ ਵੀ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਉਨ੍ਹਾਂ ਨੂੰ ਮਾਰੂ ਬੀਮਾਰੀਆਂ ਲਗਦੀਆਂ ਹਨ। ਅੱਗ ਨਾਲ ਆਲੇ ਦੁਆਲੇ ਖੜ੍ਹੀ ਫਸਲ ਦਾ ਨੁਕਸਾਨ ਹੋਣ ਦਾ ਨਿਰੰਤਰ ਡਰ ਰਹਿੰਦਾ ਹੈ।ਇਸ ਤੋਂ ਇਲਾਵਾ ਅਨੇਕਾ ਲਾਭਦਾਇਕ ਜੀਵ-ਜੰਤੂ ਵੀ ਮਾਰੇ ਜਾਂਦੇ ਹਨ। ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਗ ਲਗਾਉਣ ਕਾਰਨ ਸੜਕ ਉੱਪਰ ਸੰਘਣਾ ਧੂੰਆਂ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਦੁਰਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਹ ਹੁਕਮ 30 ਜੂਨ, 2026 ਤੱਕ ਲਾਗੂ ਰਹਿਣਗੇ।

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਹੋਵੇਗੀ ਪਾਬੰਦੀ

ਫ਼ਤਹਿਗੜ੍ਹ ਸਾਹਿਬ, 31 ਮਾਰਚ

ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 07 ਵਜੇ ਤੋਂ ਸਵੇਰੇ 09 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਤੇ ਪਾਬੰਧੀ ਲਗਾਈ ਹੈ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਾੜੀ ਦੀ ਫਸਲ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਅਤੇ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਈ ਵਾਰ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਸਿੱਲ੍ਹੀ ਅਤੇ ਨਮ ਕਣਕ ਕੱਟ ਦਿੰਦੀਆਂ ਹਨ, ਜਿਸ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜਿਆਦਾ ਹੋ ਜਾਂਦੀ ਹੈ। ਇਹ ਸਿੱਲੀ ਕਣਕ ਮੰਡੀਆਂ ਵਿੱਚ ਜਦੋਂ ਵਿਕਣ ਲਈ ਲਿਆਂਦੀ ਜਾਂਦੀ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ ਜਿਸ ਦੇ ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ। ਜ਼ਿਲ੍ਹੇ ਵਿੱਚ ਇਹ ਮਨਾਹੀਂ ਹੁਕਮ 31 ਮਈ, 2026 ਤੱਕ ਲਾਗੂ ਰਹਿਣਗੇ।

——————————
This news is auto published from an agency/source and may be published as received.

Leave a Reply

Your email address will not be published. Required fields are marked *