ਗੁੱਡ ਲਾਇਫ ਫਿਟਨੈਸ ਜਿੰਮ ਸਰਹਿੰਦ ਵੱਲੋਂ ਸ਼ਾਨਦਾਰ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦਾ ਆਯੋਜਨ

ਮਨਪ੍ਰੀਤ ਸਿੰਘ ਨੇ ਜਿੱਤਿਆ ਮਿਸਟਰ ਪੰਜਾਬ ਦਾ ਖਿਤਾਬ, ਮੋਹਿਤ ਬਣੇ ਮਿਸਟਰ ਫ਼ਤਿਹਗੜ੍ਹ ਸਾਹਿਬ

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਜੇਤੂ ਖਿਡਾਰੀਆਂ ਦਾ ਸਨਮਾਨ:

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼:

ਗੁੱਡ ਲਾਇਫ ਫਿਟਨੈਸ ਜਿੰਮ ਸਰਹਿੰਦ ਵੱਲੋਂ ਇੰਜ:ਗੁਰਦੀਪ ਸਿੰਘ ਸਾਬਕਾ ਸਰਪੰਚ ਅਤੇ ਪ੍ਰਿੰਸ(ਮਿਸਟਰ ਪੰਜਾਬ )ਵੱਲੋਂ ਬਾਡੀ ਬਿਲਡਿੰਗ ਚੈਮਪੀਅਨਸ਼ਿਪ ਕਰਵਾਈ ਗਈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਖਿਡਾਰੀਆਂ ਨੇ ਹਿੱਸਾ ਲਿਆ। ਜੋ ਕਿ ਮਿਸਟਰ ਪੰਜਾਬ ਦੇ ਖਿਤਾਬ ਲਈ ਖੇਡੇ। ਇਹਨਾਂ ਵਿੱਚੋਂ ਮਨਪ੍ਰੀਤ ਸਿੰਘ ਬਾਘਾ ਪੁਰਾਣਾ ਤੋਂ ਮਿਸਟਰ ਪੰਜਾਬ ਦਾ ਖਿਤਾਬ ਜਿੱਤਿਆ ਅਤੇ ਮਿਸਟਰ ਫ਼ਤਿਹਗੜ੍ਹ ਸਾਹਿਬ ਦਾ ਖਿਤਾਬ ਮੋਹਿਤ ਸਰਹਿੰਦ ਨੇ ਪ੍ਰਾਪਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸੇਸ ਤੌਰ 'ਤੇ ਸਿਰਕਤ ਕਰਦਿਆ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਸਮਾਜ ਵਿੱਚ ਸਕਾਰਾਤਮਕ ਭੂਮਿਕਾ ਨਿਭਾ ਸਕਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਸਮਾਗਮ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਮਿਹਨਤ ਕਰਨ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਬਹੁਤ ਵੱਡਾ ਸਾਧਨ ਹਨ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਇੱਕ ਸਿਹਤਮੰਦ ਸਮਾਜ ਦੀ ਨੀਂਹ ਰੱਖਦੇ ਹਨ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹੋਰ ਮਿਹਨਤ ਕਰਕੇ ਵੱਡੀਆਂ ਉਚਾਈਆਂ ਹਾਸਲ ਕਰਨ ਅਤੇ ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਨੇ ਸਾਰੇ ਭਾਗੀਦਾਰ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ ਜੋ ਇਸ ਮੁਕਾਬਲੇ ਵਿੱਚ ਸ਼ਾਮਲ ਹੋਏ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਗੁੱਡ ਲਾਇਫ ਫਿਟਨੈਸ ਜਿੰਮ ਸਰਹਿੰਦ ਅਤੇ ਆਯੋਜਕ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਮਾਜ ਲਈ ਪ੍ਰੇਰਣਾਦਾਇਕ ਹਨ ਅਤੇ ਨੌਜਵਾਨਾਂ ਨੂੰ ਇੱਕ ਸਹੀ ਰਸਤਾ ਦਿਖਾਉਂਦੇ ਹਨ।ਇਸ ਮੌਕੇ ਓ.ਬੀ.ਸੀ ਸੈੱਲ ਕਾਂਗਰਸ ਜਿਲ੍ਹਾ ਚੇਅਰਮੈਨ ਗੁਲਸ਼ਨ ਰਾਏ ਬੋਬੀ,ਇੰਜ:ਗੁਰਦੀਪ ਸਿੰਘ ਮੰਡੋਰ(ਗੁੱਡ ਲਾਇਫ ਫਿਟਨੈਸ ਜਿੰਮ), ਪ੍ਰਿੰਸ(ਮਿਸਟਰ ਪੰਜਾਬ),ਡਾ. ਮਨਦੀਪ ਸਿੰਘ, ਅਰਸ਼ਦੀਪ ਸਿੰਘ, ਸੁੱਖ ਸੋਢੀਆ,ਫ਼ਤਿਹ,ਹਰਬੰਸ ਸਿੰਘ ਆਦਿ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *