ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ‘ਤੇ ਕੇਂਦਰ ਵਲੋਂ ਨਵਾਂ ਟੈਕਸ ਲਗਾਉਣ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

ਕਿਹਾ, ਸ਼ਰਧਾਲੂਆਂ ਤੋਂ ਨਵੇਂ ਟੈਕਸ ਦੇ ਰੂਪ ’ਚ 200-200 ਰੁਪਏ ਵਸੂਲ ਕਰਨਾ ਆਸਥਾ ਨਾਲ ਖਿਲਵਾੜ

ਅੰਮ੍ਰਿਤਸਰ, 1 ਅਪ੍ਰੈਲ (ਸ਼ੇਰਗਿੱਲ) : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵਲੋਂ ਗੁਰਧਾਮਾਂ ਦੇ ਯਾਤਰਾ ਲਈ ਪਾਕਿਸਤਾਨ ਜਾਣ ਅਤੇ ਦਰਸ਼ਨ ਕਰਕੇ ਵਾਪਸ ਆਉਣ ਵਾਲੇ ਸਿੱਖ ਸ਼ਰਧਾਲੂਆ ਤੋਂ 200 ਰੁਪਏ ਪ੍ਰਤੀ ਵਿਅਕਤੀ ਸਰਹੱਦ ਪਾਰ ਕਰਨ ਸਮੇਂ ਐਂਟਰੀ ਫੀਸ ਵਸੂਲ ਕਰਨਾ ਆਸਥਾ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਵਿਸਾਖੀ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪਾਕਿਸਤਾਨ ਜਾਂਦੇ ਹਨ। ਪਹਿਲਾਂ ਹੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਦੀ ਫੀਸ ਲਈ ਜਾਂਦੀ ਹੈ, ਜਿਸ ਨੂੰ ਮੁਆਫ਼ ਕਰਨ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਭਾਰਤ ਸਰਕਾਰ ਵੱਲੋਂ ਲਗਾਇਆ ਗਿਆ ਇਹ ਨਵਾਂ 200 ਰੁਪਏ ਦਾ ਖ਼ਰਚਾ ਸ਼ਰਧਾਲੂਆਂ ਲਈ ਵਾਧੂ ਬੋਝ ਹੈ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਧਾਮਾਂ ਦੀ ਯਾਤਰਾ ਸ਼ਰਧਾ ਦਾ ਵਿਸ਼ਾ ਹੈ, ਇਸ ਨੂੰ ਟੈਕਸ ਦੇ ਦਾਇਰੇ ਵਿੱਚ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਇਸ ਫੀਸ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਪਾਕਿਸਤਾਨ ਜਾਣ ਲਈ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕਰਕੇ ਪ੍ਰਕਿਰਿਆ ਨੂੰ ਹੋਰ ਸਰਲ ਬਣਾਇਆ ਜਾਵੇ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ-ਦੀਦਾਰੇ ਕਰ ਸਕੇ।

——————————
This news is auto published from an agency/source and may be published as received.

Leave a Reply

Your email address will not be published. Required fields are marked *