
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਅਮਲੋਹ ਦੇ ਸਰਕਾਰੀ ਸਕੂਲਾਂ ਵਿੱਚ ਜਾ ਕੇ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ
ਫਤਹਿਗੜ੍ਹ ਸਾਹਿਬ, 02 ਅਪ੍ਰੈਲ
ਨਵੇਂ ਵਿੱਦਿਅਕ ਸੈਸ਼ਨ 2026-27 ਦੇ ਸ਼ੁਰੂਆਤੀ ਦਿਨ ਹੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਰਵਿੰਦਰ ਕੌਰ ਨੇ ਪੀ ਐੱਮ ਸ੍ਰੀ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਅਮਲੋਹ, ਸਰਕਾਰੀ ਹਾਈ ਸਕੂਲ ਖਨਿਆਣ ਅਤੇ ਸਰਕਾਰੀ ਮਿਡਲ ਸਕੂਲ ਲੱਖਾ ਸਿੰਘ ਵਾਲਾ ਵਿਖੇ ਪਹੁੰਚ ਕੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਹਨ੍ਹਾਂ ਨਾਲ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਸਕੂਲ ਮੁੱਖੀ ਅਤੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਓਹਨਾਂ ਨੂੰ ਓਹਨਾਂ ਦੀਆਂ ਅਧਿਆਪਨ ਦੇ ਨਾਲ ਨਾਲ ਓਹਨਾਂ ਦੀਆਂ ਬਣਦੀਆਂ ਜ਼ਿੰਮੇਵਾਰੀਆਂ ਪ੍ਰਤੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ।
ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਖਨਿਆਣ ਵਿੱਚ ਪੀ ਐੱਮ ਯੋਜਨਾ ਅਧੀਨ ਲਗਭਗ 35 ਲੱਖ ਦੀ ਗ੍ਰਾਂਟ ਨਾਲ ਸਕੂਲ ਨਵੀਂ ਕੰਪਿਉਟਰ ਲੈਬ, ਨਵੇਂ ਬਣੇ ਲੜਕੀਆਂ ਦੇ ਆਧੁਨਿਕ ਵਾਸ਼ਰੂਮ, ਕਿਚਨ ਗਾਰਡਨ, ਫਰਸ਼ਾਂ ਉੱਪਰ ਟਾਈਲ ਵਰਕ ਆਦਿ ਕਰਵਾਇਆ ਜਾ ਰਿਹਾ ਹੈ। ਇਸ ਕੰਮ ਲਈ ਉਨ੍ਹਾਂ ਉਚੇਚੇ ਤੌਰ ਤੇ ਸਕੂਲ ਇੰਚਾਰਜ ਹਰਮੀਤ ਸਿੰਘ ਦੀ ਸ਼ਲਾਘਾ ਕੀਤੀ। ਉਨ੍ਹਾਂ ਸਕੂਲਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਕੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ।

ਸ੍ਰੀਮਤੀ ਰਵਿੰਦਰ ਕੌਰ ਨੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਮਿਡ ਡੇ ਮੀਲ ਸਬੰਧੀ ਨਿਯਮਾਂ ਦੀ ਪਾਲਣਾਂ ਕੀਤੀ ਜਾਵੇ ਅਤੇ ਰੋਜ਼ਾਨਾ ਲਿਖਿਆ ਜਾਣ ਵਾਲਾ ਹਾਜ਼ਰੀ ਬੋਰਡ, ਵਿਦਿਆਰਥੀਆਂ ਦੇ ਵਾਸ਼ਰੂਮ ਦੀ ਪਹਿਲ ਦੇ ਆਧਾਰ ਤੇ ਸਫ਼ਾਈ ਕਰਵਾਈ ਜਾਵੇ। ਇਸ ਉਪਰੰਤ ਉਨ੍ਹਾਂ ਬਲਾਕ ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਦੇ ਸਲੂਕ ਮੁਖੀਆਂ ਨਾਲ ਸਕੂਲ ਆਫ਼ ਐਮੀਨੈਂਸ ਅਮਲੋਹ ਵਿਖੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਵਿਭਾਗੀ ਅਕਾਦਮਿਕ ਹਦਾਇਤਾਂ ਜਿਵੇਂ ਨਵੇਂ ਸੈਸ਼ਨ ਦੀ ਸਮਾਂ ਸਾਰਣੀ, ਮਿਸ਼ਨ ਸਮਰੱਥ 4.0 ਨੂੰ ਲਾਗੂ ਕਰਨਾ, ਸਿਲੇਬਸ ਵਿਦਿਆਰਥੀਆਂ ਨੂੰ ਲਿਖਵਾਉਣਾ ਕਿਤਾਬਾਂ ਦੀ ਵੰਡ ਸਮੇਂ ਸਿਰ ਕਰਵਾਈ ਜਾਵੇ। ਇਸ ਮੌਕੇ ਉਨ੍ਹਾਂ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਿਨਾਂ ਵਿੱਚੋਂ ਕਈਆਂ ਦਾ ਤੁਰੰਤ ਨਿਪਟਾਰਾ ਕੀਤਾ ਅਤੇ ਉੱਚ ਅਧਿਕਾਰੀਆਂ ਨੂੰ ਭੇਜੀਆਂ ਜਾਣ ਵਾਲੀਆਂ ਸਮੱਸਿਆਵਾਂ ਬਲਾਕ ਨੋਡਲ ਅਫਸਰ ਦੁਆਰਾ ਲਿਖ ਕੇ ਭੇਜਣ ਲਈ ਕਿਹਾ ।
——————————
This news is auto published from an agency/source and may be published as received.
