ਵਿਧਾਇਕ ਲਖਬੀਰ ਸਿੰਘ ਰਾਏ ਨੇ 4 ਕਰੋੜ 44 ਲੱਖ ਰੁਪਏ ਦੀ ਲਾਗਤ ਵਾਲੇ ਸੜਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਲਖਬੀਰ ਸਿੰਘ ਰਾਏ ਨੇ 4 ਕਰੋੜ 44 ਲੱਖ ਰੁਪਏ ਦੀ ਲਾਗਤ ਵਾਲੇ ਸੜਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

8 ਕਿਲੋਮੀਟਰ ਸੜਕ ਪਟਿਆਲਾ ਰੋਡ ਨੂੰ ਰਾਜਪੁਰਾ ਰੋਡ ਨਾਲ ਜੋੜੇਗੀ, ਇਲਾਕੇ ਦੀ ਕਨੈਕਟਿਵਿਟੀ ਅਤੇ ਆਵਾਜਾਈ ਸਹੂਲਤਾਂ ਵਿੱਚ ਹੋਵੇਗਾ ਸੁਧਾਰ

ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ :

ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਅਧੀਨ 4 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਨੰਦਪੁਰ ਕੇਸੋ ਤੋਂ ਆਕੜ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਰਾਏ ਨੇ ਦੱਸਿਆ ਕਿ 8 ਕਿਲੋਮੀਟਰ ਲੰਬੀ ਇਸ ਸੜਕ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਇਹ ਸੜਕ ਸਰਹਿੰਦ ਪਟਿਆਲਾ ਰੋਡ ਨੂੰ ਰਾਜਪੁਰਾ ਪਟਿਆਲਾ ਰੋਡ ਦੇ ਨਾਲ ਸਿੱਧੇ ਤੌਰ ਤੇ ਜੋੜੇਗੀ । ਇਸ ਸੜਕ ਦੇ ਨਿਰਮਾਣ ਨਾਲ ਫ਼ਤਹਿਗੜ੍ਹ ਸਾਹਿਬ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਨਿਜਾਤ ਮਿਲੇਗੀ । ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਖੇਤਰ ਦੀ ਕਨੈਕਟਿਵਿਟੀ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ।

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਤਿਆਰ ਕਰ ਰਹੀ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਵੀ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੀ ਆੜ ਹੇਠ ਬਣਦੀਆਂ ਘਟੀਆ ਮਿਆਰ ਵਾਲੀਆਂ ਸੜਕਾਂ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਵਿਕਾਸੀ ਕੰਮ ਕਰਕੇ ਦਿਖਾਏ ਹਨ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਵਿਧਾਇਕ ਰਾਏ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਲਈ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ ਕਰੀਬ 43 ਹਜ਼ਾਰ ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦਾ ਰੱਖ-ਰਖਾਵ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਵੱਡੇ ਪੱਧਰ ’ਤੇ ਵਿਕਾਸੀ ਬਦਲਾਅ ਦੇਖਣ ਨੂੰ ਮਿਲੇ ਹਨ। ਨਹਿਰੀ ਪਾਣੀ ਹੁਣ ਉਹਨਾਂ ਖੇਤਰਾਂ ਤੱਕ ਪਹੁੰਚ ਗਿਆ ਹੈ ਜਿੱਥੇ ਪਿਛਲੇ 50-60 ਸਾਲਾਂ ਤੋਂ ਨਹੀਂ ਪਹੁੰਚ ਰਿਹਾ ਸੀ।

ਵਿਧਾਇਕ ਨੇ ਕਿਹਾ ਕਿ ਇਨ੍ਹਾਂ ਸੜਕ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ।

ਇਸ ਮੌਕੇ ਬਲਾਕ ਸੰਮਤੀ ਮੈਂਬਰ ਹਰਦੀਪ ਕੌਰ ਜਾਗੋ, ਲਖਵਿੰਦਰ ਸਿੰਘ ਜਾਗੋ ਬਲਾਕ ਪ੍ਰਧਾਨ, ਜੀਤਾ ਰਾਮ ਸਾਬਕਾ ਸਰਪੰਚ, Hnn ਜਗਤਾਰ ਸਿੰਘ, ਰਾਮ ਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ, ਰਾਮ ਲਾਲ, ਅਮਰ ਸਿੰਘ ਸਾਬਕਾ ਸਰਪੰਚ ਹੱਲੋਤਾਲੀ, ਕੁਲਵਿੰਦਰ ਸਿੰਘ ਡੇਰਾ, ਮਨਦੀਪ ਸਿੰਘ ਪੋਲਾ, ਗੁਰਪ੍ਰੀਤ ਸਿੰਘ ਭਿੰਡਰ, ਹਰਮੇਸ਼ ਛੰਨਾ ਅਤੇ ਇਲਾਕਾ ਵਾਸੀ ਵੀ ਮੌਜੂਦ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *