ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਜਨਗਣਨਾ-2027 ਸਬੰਧੀ ਕਰਵਾਈ ਤਿੰਨ ਦਿਨਾਂ ਦੀ ਫੀਲਡ ਟ੍ਰੇਨਰਾਂ ਦੀ ਸਿਖਲਾਈ ਵਰਕਸ਼ਾਪ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਜਨਗਣਨਾ-2027 ਸਬੰਧੀ ਕਰਵਾਈ ਤਿੰਨ ਦਿਨਾਂ ਦੀ ਫੀਲਡ ਟ੍ਰੇਨਰਾਂ ਦੀ ਸਿਖਲਾਈ ਵਰਕਸ਼ਾਪ ਜਨਗਣਨਾ ਪਹਿਲੀ ਵਾਰ ਡਿਜ਼ੀਟਲ ਮੋਡ ‘ਚ ਕੀਤੀ ਜਾਵੇਗੀ

ਫਤਹਿਗੜ੍ਹ ਸਾਹਿਬ, 09 ਅਪ੍ਰੈਲ

ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਮਿਤੀ 06 ਅਪ੍ਰੈਲ, 07 ਅਪ੍ਰੈਲ ਅਤੇ 09 ਅਪ੍ਰੈਲ 2026 ਨੂੰ 03 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ,-ਕਮ-ਪ੍ਰਿੰਸੀਪਲ ਸੈਸੰਜ ਅਫਸਰ ਫਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਸ਼੍ਰੀਮਤੀ ਰੇਨੂੰ, ਸਹਾਇਕ ਡਾਇਰੈਕਟਰ ਸੈਸੰਜ ਓਪਰੇਸ਼ਨ ਪੰਜਾਬ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਰੱਖੇ ਗਏ 2 ਮਾਸਟਰ ਟ੍ਰੇਨਰ ਸ਼੍ਰੀ ਪਰਵਿੰਦਰ ਸਿੰਘ, ਤੇ ਸ਼੍ਰੀ ਦੀਪਕ ਕੁਮਾਰ, ਵੱਲੋਂ 21 ਫੀਲਡ ਟ੍ਰੇਨਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਨ੍ਹਾਂ ਫੀਲਡ ਟ੍ਰੇਨਰਾਂ ਵੱਲੋਂ ਸੁਪਰਵਾਈਜ਼ਰ ਅਤੇ ਗਿਣਤੀਕਾਰਾਂ ਨੂੰ ਤਹਿਸੀਲ/ਚਾਰਜ ਪੱਧਰ ਤੇ ਟ੍ਰੇਨਿੰਗ ਦਿੱਤੀ ਜਾਵੇਗੀ।

ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸੈਸੰਜ-2027 ਦੇ ਕੰਮ ਲਈ ਰੱਖੇ ਗਏ ਮਾਸਟਰ ਟ੍ਰੇਨਰਾਂ ਵੱਲੋਂ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਪਹਿਲੀ ਵਾਰ ਇਹ ਜਨਗਣਨਾ ਡਿਜ਼ੀਟਲ ਮੋਡ ਵਿੱਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ ਦੇ ਕੰਮ ਵਜੋਂ ਪਹਿਲ ਕੀਤੀ ਗਈ। ਜਿਸ ਵਿੱਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 30 ਅਪ੍ਰੈਲ ਤੋਂ 14 ਮਈ ਤੱਕ ਆਪ ਕਰ ਸਕਦਾ ਹੈ। ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ ਤੋਂ 13 ਜੂਨ ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ।

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ। ਇਸ ਵਰਕਸ਼ਾਪ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ,ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਵਲੋਂ ਸ੍ਰੀਮਤੀ ਹਰਮਨਦੀਪ ਕੌਰ,ਸਹਾਇਕ ਖੋਜ ਅਫਸਰ ਇਕਬਾਲ ਸਿੰਘ, ਸਹਾਇਕ ਖੋਜ ਅਫਸਰ,ਸ਼੍ਰੀ ਅਮਨਿੰਦਰ ਸਿੰਘ, ਯੰਗ ਪ੍ਰੋਫੈਸ਼ਨਲ, ਸ਼੍ਰੀ ਬਲਜਿੰਦਰ ਸਿੰਘ, ਜੂਨੀਅਰ ਯੰਗ ਪ੍ਰੋਫੈਸ਼ਨਲ, ਸ਼੍ਰੀ ਮਨੀਸ਼ ਕੁਮਾਰ ਅਕਾਊਂਟੈਂਟ, ਸ਼੍ਰੀਮਤੀ ਨਰਿੰਦਰ ਕੌਰ, ਅਤੇ ਸਮੂਹ ਫੀਲਡ ਟ੍ਰੇਨਰ ਵੱਲੋਂ ਭਾਗ ਲਿਆ ਗਿਆ।

——————————
This news is auto published from an agency/source and may be published as received.

Leave a Reply

Your email address will not be published. Required fields are marked *