ਪਰਮਵੀਰ ਸਿੰਘ ਟਿਵਾਣਾ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰੈੱਸ ਮੀਡੀਆ ਇੰਚਾਰਜ ਨਿਯੁਕਤ

ਫ਼ਤਿਹਗੜ੍ਹ ਸਾਹਿਬ, 9 ਅਪ੍ਰੈਲ (ਰੂਪ ਨਰੇਸ਼):

ਕਾਂਗਰਸ ਪਾਰਟੀ ਵੱਲੋਂ ਜਿਲ੍ਹਾ ਕਾਂਗਰਸ ਕਮੇਟੀ ਫ਼ਤਿਹਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਨਵੀਂ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਵਿੱਚ ਪਰਮਵੀਰ ਸਿੰਘ ਟਿਵਾਣਾ ਨੂੰ ਇਕ ਵਾਰ ਫਿਰ ਜਿਲ੍ਹਾ ਕਾਂਗਰਸ ਕਮੇਟੀ ਫ਼ਤਿਹਗੜ੍ਹ ਸਾਹਿਬ ਦਾ ਪ੍ਰੈੱਸ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਸੇਵਾਵਾਂ ਤੇ ਭਰੋਸਾ ਜਤਾਇਆ ਹੈ ਅਤੇ ਉਮੀਦ ਜਤਾਈ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਕਲਾਪਾਂ ਨੂੰ ਮੀਡੀਆ ਰਾਹੀਂ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ। ਪਰਮਵੀਰ ਸਿੰਘ ਟਿਵਾਣਾ ਦੀ ਨਿਯੁਕਤੀ 'ਤੇ ਉਨ੍ਹਾਂ ਨੇ ਪਾਰਟੀ ਹਾਈਕਮਾਨ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਆਵਾਜ਼ ਨੂੰ ਲੋਕਾਂ ਤੱਕ ਮਜ਼ਬੂਤੀ ਨਾਲ ਪਹੁੰਚਾਉਣ ਲਈ ਹਮੇਸ਼ਾਂ ਤਤਪਰ ਰਹਿਣਗੇ।

——————————
This news is auto published from an agency/source and may be published as received.

Leave a Reply

Your email address will not be published. Required fields are marked *