
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜ਼ੀਦਪੁਰ ਨੌਗਾਵਾਂ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਸਟੇਟ ਮੈਰਿਟ ਵਿੱਚ ਕੀਤਾ 16ਵਾਂ ਰੈਂਕ ਹਾਸਿਲ
ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜ਼ੀਦਪੁਰ ਨੌਗਾਵਾਂ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚ ਬੋਰਡ ਵੱਲੋਂ ਜਾਰੀ ਕੀਤੀ ਗਈ ਸਟੇਟ ਮੈਰਿਟ ਸੂਚੀ ਵਿੱਚ 16ਵਾਂ ਰੈਂਕ ਪ੍ਰਾਪਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਗਦੀਸ਼ ਸਿੰਘ ਬੈਂਸ ਨੇ ਦੱਸਿਆ ਕਿ ਗੁਰਜੋਤ ਸਿੰਘ ਨੇ 600 ਵਿੱਚੋਂ 584 ਅੰਕ 97.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ ਲਿਸਟ ਵਿੱਚ ਆਪਣਾ ਸਥਾਨ ਬਣਾ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਓਹਨਾਂ ਦੱਸਿਆ ਕੇ ਇਸ ਦਾ ਸਾਰਾ ਸਿਹਰਾ ਵਿਦਿਆਰਥੀ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਵੱਲੋਂ ਕਰਵਾਈ ਗਈ ਵਿਸ਼ੇਸ਼ ਤਿਆਰੀ ਨੂੰ ਜਾਂਦਾ ਹੈ। ਓਹਨਾਂ ਦੱਸਿਆ ਕਿ 100 ਫ਼ੀਸਦੀ ਦੇ ਨਤੀਜੇ ਨਾਲ ਸਕੂਲ ਦੇ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ।
ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਵਿੱਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਿੰਸੀਪਲ, ਸਟਾਫ ਮੈਂਬਰਜ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਮੈਂਬਰਾਂ ਮਾਪਿਆਂ ਅਤੇ ਹੋਰ ਪਤਵੰਤੇ ਸੱਜਣਾ ਵੱਲੋਂ ਗੁਰਜੋਤ ਸਿੰਘ ਦੀ ਸਨਮਾਨ ਚਿੰਨ੍ਹ ਅਤੇ ਨਗਦ ਰਾਸ਼ੀ ਨਾਲ ਹੌਸਲਾ ਅਫਜ਼ਾਈ ਕੀਤੀ ਗਈ।
ਇਸ ਮੌਕੇ ਤੇ ਸ੍.. ਜਗਮੋਹਨ ਸਿੰਘ ਉਪ ਚੇਅਰਮੈਨ ਐਸ.ਐਮ.ਸੀ. ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਉਪਲੱਬਧ ਸਹੂਲਤਾਂ ਅਤੇ ਉੱਚੇ ਵਿੱਦਿਅਕ ਪੱਧਰ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ।
ਇਸ ਮੌਕੇ ਤੇ ਵਿਦਿਆਰਥੀ ਦੇ ਮਾਤਾ ਪਿਤਾ, ਚੇਅਰਮੈਨ ਰਕੇਸ਼ ਕੁਮਾਰ, ਜਗਮੋਹਨ ਸਿੰਘ, ਤਰਸੇਮ ਸਿੰਘ, ਅਨਿਲ ਕੁਮਾਰ, ਰਜਵੰਤ ਕੌਰ, ਨਿਤਿਸ਼, ਅਮਨਦੀਪ ਕੌਰ, ਇੰਦਰਾ ਰਾਣੀ, ਅਮਰੀਕ ਸਿੰਘ, ਸੁਖਜੀਤ ਕੌਰ, ਜਸਵੰਤ ਸਿੰਘ, ਅਵਨਿੰਦਰ ਸਿੰਘ, ਮਨਦੀਪ ਕੌਰ, ਹਰਨੇਕ ਸਿੰਘ, ਪਰਮਿੰਦਰ ਕੌਰ, ਜਗਜੀਤ ਸਿੰਘ, ਸਿਮਰਨਜੀਤ ਅਤੇ ਕੁਲਦੀਪ ਸਿੰਘ ਹਾਜ਼ਰ ਸਨ।
——————————
This news is auto published from an agency/source and may be published as received.
