
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਫਤਹਿਗੜ੍ਹ ਸਾਹਿਬ
ਭਵਿੱਖ ਵਿੱਚ ਹੋਣ ਵਾਲੀਆਂ ਨਗਰ ਕੌਸ਼ਲ ਚੋਣਾਂ ਸਬੰਧੀ ਵੋਟਰ ਸੂਚੀਆਂ ਜਾਰੀ- ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਮਲੋਹ, ਖਮਾਣੋਂ, ਬਸੀ ਪਠਾਣਾ
23 ਅਪ੍ਰੈਲ ਤੱਕ ਦਿੱਤੇ ਜਾ ਸਕਦੇ ਹਨ ਲਿਖਤੀ ਇਤਰਾਜ
ਅਮਲੋਹ/ਖਮਾਣੋਂ/ਬਸੀ ਪਠਾਣਾ, 16 ਅਪ੍ਰੈਲ
ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ,ਅਮਲੋਹ, ਸ੍ਰੀ ਚਰਨਜੋਤ ਸਿੰਘ ਵਾਲੀਆ, ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਬਸੀ ਪਠਾਣਾ ਸ੍ਰੀਮਤੀ ਹਰਵੀਰ ਕੌਰ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਖਮਾਣੋਂ ਸ੍ਰੀ ਅਰਵਿੰਦ ਕੁਮਾਰ ਗੁਪਤਾ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਅੰਦਰ ਭਵਿੱਖ ਵਿੱਚ ਹੋਣ ਵਾਲੀਆਂ ਨਗਰ ਕੌਸ਼ਲ/ਨਗਰ ਪੰਚਾਇਤ ਚੋਣਾਂ ਲਈ ਵਾਰਡ ਵਾਇਜ਼ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਵਿਧਾਨ ਸਭਾ ਦੀਆਂ ਵੋਟਾ ਨੂੰ ਨਗਰ ਕੌਂਸਲ/ਨਗਰ ਪੰਚਾਇਤ ਦੇ ਵਾਰਡ ਵਾਇਜ ਤਬਦੀਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ।
ਉਨ੍ਹਾਂ ਦੱਸਿਆ ਕਿ ਇਸ ਸ਼ੈਡਿਊਲ ਵਿੱਚ ਦਰਜ ਪ੍ਰੋਗਰਾਮ ਅਨੁਸਾਰ ਹਰ ਇੱਕ ਬੂਥ/ਵਾਰਡ/ਪਬਲਿਕ ਸਥਾਨਾਂ ਤੇ ਵਾਰਡ ਵਾਇਜ ਤਿਆਰ ਕੀਤੀਆਂ ਵੋਟਰ ਸੂਚੀਆਂ ਚਸਪਾ ਕਰ ਦਿੱਤੀਆ ਗਈਆਂ ਹਨ। ਇਸ ਸਬੰਧ ਵਿੱਚ ਕਿਸੇ ਵੀ ਵਿਅਕਤੀ/ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਕਿਸੇ ਵੀ ਕਿਸਮ ਦਾ ਕੋਈ ਇਤਰਾਜ ਹੈ ਤਾਂ ਉਹ ਆਪਣਾ ਇਤਰਾਜ ਲਿਖਤੀ ਰੂਪ ਵਿੱਚ ਦਫਤਰ ਨਗਰ ਕੌਂਸਲ/ਨਗਰ ਪੰਚਾਇਤ ਵਿਖੇ 23 ਅਪ੍ਰੈਲ 2026 ਸ਼ਾਮ 05.00 ਵਜੇ ਤੱਕ ਜਮ੍ਹਾਂ ਕਰਵਾ ਸਕਦਾ ਹੈ। ਤੈਅ ਸਮੇਂ ਤੋਂ ਬਾਅਦ ਕਿਸੇ ਵੀ ਇਤਰਾਜ ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।
ਤਸਵੀਰਾਂ.
1- ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਅਮਲੋਹ,ਸ੍ਰੀ ਚਰਨਜੋਤ ਸਿੰਘ ਵਾਲੀਆ
2. ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਬਸੀ ਪਠਾਣਾ ਹਰਵੀਰ ਕੌਰ

3. ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ,ਖਮਾਣੋਂ ਸ੍ਰੀ ਅਰਵਿੰਦ ਕੁਮਾਰ ਗੁਪਤਾ
——————————
This news is auto published from an agency/source and may be published as received.
