
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ
ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਅਤਾਪੁਰ ਦੀ ਪੰਜਵੀਂ ਅਤੇ ਛੇਵੀਂ ਜਮਾਤ ਦੀ ਟਾਪਰ ਵਿਦਿਆਰਥਣ ਜਸਪ੍ਰੀਤ ਕੌਰ ਦਾ ਕੀਤਾ ਸਨਮਾਨ
ਫਤਹਿਗੜ੍ਹ ਸਾਹਿਬ,16 ਅਪ੍ਰੈਲ
ਪਿੰਡ ਅਤਾਪੁਰ ਦੀ ਇਕ ਹੋਣਹਾਰ ਬੱਚੀ ਜਸਪ੍ਰੀਤ ਕੌਰ ਨੇ ਬੀਤੇ ਸਾਲ ਪੰਜਵੀਂ ਕਲਾਸ ਦੇ ਨਤੀਜਿਆਂ ਵਿੱਚ ਪੂਰੇ ਬਲਾਕ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ ਅਤੇ ਹੁਣ ਇਸ ਬੱਚੀ ਨੇ ਮੌਜੂਦਾ ਸਾਲ ਛੇਵੀਂ ਕਲਾਸ ਵਿੱਚ ਵੀ ਟਾਪ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ਲਈ ਬੱਚੀ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਧਾਲੀਵਾਲ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਬੱਚੀ ਦੀ ਮੇਹਨਤ, ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸਮਾਜ ਲਈ ਪ੍ਰੇਰਣਾ ਸਰੋਤ ਹੁੰਦੇ ਹਨ। ਉਨ੍ਹਾਂ ਨੇ ਹੋਰ ਬੱਚਿਆਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਵੀ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਉੱਚਾ ਕਰਨ।
——————————
This news is auto published from an agency/source and may be published as received.
