ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਬਜੁਰਗਾਂ ਦਾ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋ ਰਿਹੈ ਪੂਰਾ-ਵਿਧਾਇਕ ਰਾਏ

ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਬਜੁਰਗਾਂ ਦਾ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋ ਰਿਹੈ ਪੂਰਾ-ਵਿਧਾਇਕ ਰਾਏ ਵਿਧਾਇਕ ਲਖਬੀਰ ਸਿੰਘ ਰਾਏ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਭੈਰੋਂਪੁਰ ਤੋਂ ਕੀਤਾ ਰਵਾਨਾ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ :

ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਭੈਰੋਂਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇੱਕ ਅਜਿਹੀ ਲੋਕ ਪੱਖੀ ਯੋਜਨਾ ਹੈ ਜਿਸ ਨਾਲ ਬਜੁਰਗਾਂ ਦਾ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਪੂਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਜੁਰਗ ਕਈ ਘਰੇਲੂ ਕਾਰਨਾਂ ਕਰਕੇ ਤੀਰਥ ਸਥਾਨਾਂ ਦੇ ਦਰਸ਼ਨਾ ਨੂੰ ਨਹੀਂ ਜਾ ਸਕਦੇ ਸਨ ਪ੍ਰੰਤੂ ਹੁਣ ਉਨ੍ਹਾਂ ਨੂੰ ਮੁਫਤ ਵਿੱਚ ਤੀਰਥ ਯਾਤਰਾ ’ਤੇ ਜਾਣ ਦਾ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਵਾਲਮਿਕ ਤੀਰਥ ਅਤੇ ਵਾਗ੍ਹਾ ਵਾਰਡਰ ਦੇ ਦਰਸ਼ਨ ਕਰਨਗੇ ਅਤੇ ਸਰਕਾਰ ਵੱਲੋਂ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਮੌਜੂਦ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਤੋਂ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਇਸ ਪਰਉਪਕਾਰੀ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਐਡਵੋਕੇਟ ਹਰਕਮਲ ਸਿੰਘ, ਗੁਰਬਚਨ ਕੌਰ, ਸੰਗਠਨ ਇੰਚਾਰਜ ਗੁਰਮੀਤ ਬਾਜਵਾ, ਬਹਾਦਰ ਜਲਾਲ, ਅਜੀਤ ਸਿੰਘ ਤਿੰਬਰਪੁਰ, ਗੁਰਬਖਸ਼ ਸਿੰਘ ਆਦਿ ਹਾਜਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *