
ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ 'ਤੇ ਪਾਬੰਦੀ
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਢੇਗਾ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀ ਹੁਕਮ ਜ਼ਿਲ੍ਹੇ ਵਿੱਚ 16 ਜੂਨ 2026 ਤੱਕ ਲਾਗੂ ਰਹਿਣਗੇ। ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾਰੀ
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ
ਜਿ਼ਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਕਾਨ ਮਾਲਕ ਜਾਂ ਮਕਾਨ ’ਤੇ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ’ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੂਰੀ ਤਰ੍ਹਾਂ ਜਾਂਚ ਪੜਤਾਲ ਪੁਲਿਸ ਵਿਭਾਗ ਤੋਂ ਕਰਵਾਉਣ ਅਤੇ ਇਸ ਸਬੰਧੀ ਸੂਚਨਾਂ ਸਬੰਧਤ ਥਾਣੇ ਵਿੱਚ ਦਰਜ਼ ਕਰਵਾਉਣ ਉਪਰੰਤ ਹੀ ਆਪਣਾ ਮਕਾਨ ਕਿਰਾਏ ’ਤੇ ਦਿੱਤਾ ਜਾਵੇ।
ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ’ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਜਿਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਹੋ ਸਕਦਾ ਹੈ, ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ । ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਜਾਰੀ ਕੀਤੇ ਇਹ ਮਨਾਹੀਂ ਦੇ ਇਹ ਹੁਕਮ 16 ਜੂਨ 2026 ਤੱਕ ਲਾਗੂ ਰਹਿਣਗੇ।
——————————
This news is auto published from an agency/source and may be published as received.
