ਸਖੀ ਵਨ ਸਟਾਪ ਸੈਂਟਰ ਵੱਲੋਂ ਆਂਗਣਵਾੜੀ ਸੈਂਟਰ ਸੰਤ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਸਖੀ ਵਨ ਸਟਾਪ ਸੈਂਟਰ ਵੱਲੋਂ ਆਂਗਣਵਾੜੀ ਸੈਂਟਰ ਸੰਤ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ

ਮੰਡੀ ਗੋਬਿੰਦਗੜ/ ਫਤਹਿਗੜ੍ਹ ਸਾਹਿਬ, 18 ਅਪ੍ਰੈਲ

ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪੱਧਰ ਤੇ ਵਿਸ਼ੇਸ ਸੈਮੀਨਾਰ ਕਰਵਾਏ ਜਾਂਦੇ ਹਨ ਤਾਂ ਜੋ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਤੋਂ ਜਾਗੂਰਕ ਕੀਤਾ ਜਾ ਸਕੇ। ਇਹ ਜਾਣਕਾਰੀ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਆਂਗਣਵਾੜੀ ਸੈਂਟਰ ਸੰਤ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਲਗਾਏ ਸੈਮੀਨਾਰ ਦੌਰਾਨ ਦਿੱਤੀ।

ਸਖੀ ਵਨ ਸਟਾਪ ਸੈਂਟਰ ਹਿੰਸਾ ਪੀੜਤ ਔਰਤਾਂ ਲਈ ਇੱਕ ਅਜਿਹਾ ਕੇਂਦਰ ਹੈ, ਜਿੱਥੇ ਮਹਿਲਾਵਾਂ ਨੂੰ ਇੱਕ ਹੀ ਥਾਂ ਤੇ ਤੁਰੰਤ ਮੁਫਤ ਅਤੇ ਜਰੂਰੀ ਪੁਲਿਸ ਸਹਾਇਤਾ ਦੀ ਤਤਕਾਲ ਉਪਲੱਬਧਤਾ, ਡਾਕਟਰੀ ਜਾਂਚ ਅਤੇ ਉਚਿਤ ਇਲਾਜ, ਸਾਇਕੋ ਸ਼ੋਸ਼ਲ ਸਪੋਰਟ, ਕਾਨੂੰਨੀ ਸਲਾਹ ਅਤੇ ਮੁਫ਼ਤ ਕਾਨੂੰਨੀ ਸਹਾਇਤਾ, ਅਸਥਾਈ ਆਵਾਸ ਸਹੂਲਤ (ਅਧਿਕਤਮ 10 ਦਿਨ) ਮੁਹੱਈਆ ਕਰਵਾਈ ਜਾਂਦੀ ਹੈ।

ਸੈਮੀਨਾਰ ਦੌਰਾਨ ਇੰਚਾਰਜ ਰਜਨੀ ਬਾਲਾ ਨੇ ਨਾ ਸਿਰਫ਼ ਕੇਂਦਰ ਦੀ ਭੂਮਿਕਾ ਬਾਰੇ ਦੱਸਿਆ, ਸਗੋਂ ਉਨ੍ਹਾਂ ਨਾਲ ਹਿੰਸਾ ਦੀਆਂ ਕਿਸਮਾਂ, ਰਿਪੋਰਟ ਕਰਨ ਦੇ ਤਰੀਕਿਆਂ ਅਤੇ ਕਾਨੂੰਨੀ ਹੱਕਾਂ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਉੱਤੇ ਪੋਸ਼ ਐਕਟ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਵੇਂ 'ਹਿਫਾਜ਼ਤ ਪ੍ਰੋਜੈਕਟ ਬਾਰੇ ਵੀ ਜਾਣੂ ਕਰਵਾਇਆ ਗਿਆ। ਮਹਿਲਾਵਾਂ ਨੂੰ ਵੂਮੈਨ ਹੈਲਪਲਾਈਨ ਨੰਬਰ 181 ਅਤੇ ਐਮਰਜੈਂਸੀ ਨੰਬਰ 112 ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।

——————————
This news is auto published from an agency/source and may be published as received.

Leave a Reply

Your email address will not be published. Required fields are marked *