ਜਿਲ੍ਹਾ ਸਿੱਖਿਆ ਅਫਸਰ ਵੱਲੋਂ ਸਕੂਲ ਆਫ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਦਾ ਅਚਨਚੇਤ ਦੌਰਾ

ਜਿਲ੍ਹਾ ਸਿੱਖਿਆ ਅਫਸਰ ਵੱਲੋਂ ਸਕੂਲ ਆਫ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਦਾ ਅਚਨਚੇਤ ਦੌਰਾ

ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ

ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਵੱਲੋਂ ਸਕੂਲ ਆਫ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਅਕਾਦਮਿਕ ਮਾਹੌਲ, ਪੜ੍ਹਾਈ ਦੇ ਮਿਆਰ ਅਤੇ ਪ੍ਰਬੰਧਕੀ ਵਿਵਸਥਾ ਦਾ ਵਿਸਥਾਰ ਨਾਲ ਜਾਇਜ਼ਾ ਲਿਆ।

ਜਿਲ੍ਹਾ ਸਿੱਖਿਆ ਅਫਸਰ ਵੱਲੋਂ ਵੱਖ-ਵੱਖ ਜਮਾਤਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ “ਮਿਸ਼ਨ ਸਮਰੱਥ 4.0” ਦੇ ਤਹਿਤ ਟਾਈਮ ਟੇਬਲ ਤਿਆਰ ਕਰਨ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿੱਖਣ ਦੇ ਲੈਵਲ ਮੁਤਾਬਕ ਗਰੁੱਪਾਂ ਵਿੱਚ ਵੰਡ ਕੇ ਪਾਠ ਅਧਿਆਪਨ ਕੀਤਾ ਜਾਵੇ, ਤਾਂ ਜੋ ਹਰ ਵਿਦਿਆਰਥੀ ਦੀ ਯੋਗਤਾ ਅਨੁਸਾਰ ਉਸਦੀ ਤਰੱਕੀ ਯਕੀਨੀ ਬਣਾਈ ਜਾ ਸਕੇ।

ਜਿਲ੍ਹਾ ਸਿੱਖਿਆ ਅਫਸਰ ਨੇ ਸਕੂਲ ਵਿੱਚ ਚੱਲ ਰਹੀ ਨਵੇਂ ਦਾਖਲਿਆਂ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਕੂਲ ਨਾਲ ਜੋੜਿਆ ਜਾਵੇ। ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਵਿਸ਼ੇ ਦੀ ਮਹੱਤਤਾ ਨੂੰ ਦੇਖਦਿਆਂ, ਉਨ੍ਹਾਂ ਨੇ ਅੰਗਰੇਜ਼ੀ ਦੇ ਪੀਰੀਅਡ ਨਿਯਮਿਤ ਤੌਰ ‘ਤੇ ਲਗਾਉਣ ਲਈ ਵੀ ਕਿਹਾ।

ਸਕੂਲ ਵਿੱਚ ਆਧੁਨਿਕ ਸਿੱਖਿਆ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਮਾਰਟ ਐਲ.ਈ.ਡੀ. ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ, ਤਾਂ ਜੋ ਵਿਦਿਆਰਥੀਆਂ ਨੂੰ ਡਿਜ਼ਿਟਲ ਮਾਧਿਅਮ ਰਾਹੀਂ ਪੜ੍ਹਾਈ ਦੀ ਵਧੀਆ ਸਹੂਲਤ ਮਿਲ ਸਕੇ।

——————————
This news is auto published from an agency/source and may be published as received.

Leave a Reply

Your email address will not be published. Required fields are marked *