
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਨਗਰ ਪੰਚਾਇਤ ਖਮਾਣੋ ਵੱਲੋਂ ਤਿੰਨ ਦਿਨਾਂ ਸ਼ੈਂਸਜ ਸਿਖਲਾਈ ਸਫਲਤਾ ਪੂਰਵਕ ਮੁਕੰਮਲ
ਖਮਾਣੋਂ / ਫ਼ਤਹਿਗੜ੍ਹ ਸਾਹਿਬ, 23 ਅਪ੍ਰੈਲ
ਪ੍ਰਿੰਸੀਪਲ ਸੈਸ਼ਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਫਤਹਿਗੜ੍ਹ ਸਾਹਿਬ ਡਾ.ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਜ ਸਾਧਕ ਅਫਸਰ-ਕਮ-ਚਾਰਜ ਸੈਸਜ਼ ਅਫਸਰ, ਖਮਾਣੋਂ ਸ੍ਰੀ ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਸਜ 2027 ਸਬੰਧੀ 20 ਅਪ੍ਰੈਲ ਤੋਂ 22 ਅਪ੍ਰੈਲ ਤੱਕ ਤਿੰਨ ਰੋਜਾ ਵਿਸ਼ੇਸ਼ ਸਿਖਲਾਈ ਕੈਂਪ ਸਪੰਨ ਹੋਇਆ, ਜਿਸ ਵਿੱਚ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੇ ਭਾਗ ਲਿਆ ਅਤੇ ਆਪਣੇ ਕੰਮ ਲਈ ਲੋੜੀਂਦੀ ਨਿਪੁੰਨਤਾ ਹਾਸਲ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਜਨਗਣਨਾ ਦੇ ਕੰਮ ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਤਿਆਰ ਕਰਨਾ ਸੀ। ਟ੍ਰੇਨਿੰਗ ਦੌਰਾਨ ਮਾਹਿਰ ਟ੍ਰੇਨਰਾਂ ਵੱਲੋਂ ਭਾਗੀਦਾਰਾਂ ਨੂੰ ਜਨਗਣਨਾ ਦੀ ਮਹੱਤਤਾ, ਡਾਟਾ ਇਕੱਠਾ ਕਰਨ ਦੀ ਵਿਗਿਆਨਕ ਵਿਧੀ, ਘਰ-ਘਰ ਸਰਵੇ ਕਰਨ ਦੇ ਢੰਗ ਅਤੇ ਨਾਗਰਿਕਾਂ ਨਾਲ ਸੰਪਰਕ ਸਥਾਪਿਤ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਨੇ ਸਾਰੇ ਸਟਾਫ਼ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਨਗਨਣਾ ਦੌਰਾਨ ਆ ਸਕਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
——————————
This news is auto published from an agency/source and may be published as received.
