ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ-ਲਖਬੀਰ ਸਿੰਘ ਰਾਏ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ-ਲਖਬੀਰ ਸਿੰਘ ਰਾਏ ਕਿਹਾ ਪੰਜਾਬ ਸਰਕਾਰ ਦੀ ਮੁਫ਼ਤ ਬਿਜਲੀ ਸਹੂਲਤ ਨਾਲ 90 ਫ਼ੀਸਦ ਘਰਾਂ ਨੂੰ ਆ ਰਹੇ ਜ਼ੀਰੋ ਬਿੱਲ

ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ।

ਇਹ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ।

ਵਿਧਾਇਕ ਰਾਏ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਿਜਲੀ ਵਿਭਾਗ (ਪੀ.ਐਸ.ਪੀ.ਸੀ.ਐਲ) ਵੱਲੋਂ ਏ-ਪਲੱਸ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ ਮਿਲਣਾ ਪੰਜਾਬ ਨੂੰ ਬਿਜਲੀ ਵਿੱਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਹਰ ਖੇਤਰ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਵਾ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪਹਿਲੀ ਵਾਰ ਲੋਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਤੋਂ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿੱਚ ਮਾਨ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਿੰਚਾਈ ਲਈ ਸਿਰਫ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਪ੍ਰਤੀਸ਼ਤ ਵਧ ਕੇ 78 ਫੀਸਦੀ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 90 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਮਿਲੀ ਅਤੇ ਦਿਨ ਵੇਲੇ 95 ਫੀਸਦ ਸਪਲਾਈ ਯਕੀਨੀ ਬਣਾਈ ਗਈ। ਉਨ੍ਹਾਂ ਅੱਗੇ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਲਗਪਗ 90 ਫੀਸਦ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ।

——————————
This news is auto published from an agency/source and may be published as received.

Leave a Reply

Your email address will not be published. Required fields are marked *