
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ ਸਾਹਿਬ
ਵਿਧਾਇਕ ਹੈਪੀ ਨੇ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਫੰਡ ਜਾਰੀ ਕਰਨ ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਰਾਜ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲ ਰਿਹਾ ਸਿੱਧਾ ਲਾਭ-ਰੁਪਿੰਦਰ ਹੈਪੀ
ਫ਼ਤਹਿਗੜ੍ਹ ਸਾਹਿਬ, 26 ਅਪ੍ਰੈਲ:
ਹਲਕਾ ਵਿਧਾਇਕ ਬੱਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਵਿਧਵਾ ਅਤੇ ਬੇਸਹਾਰਾ ਔਰਤਾਂ ਲਈ ਵਿੱਤੀ ਵਰ੍ਹਾ 2026-27 ਦੇ ਮਾਰਚ ਮਹੀਨੇ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਇਹ ਕਦਮ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ ਅਤੇ ਖਾਸ ਤੌਰ 'ਤੇ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਉਨ੍ਹਾਂ ਹਜ਼ਾਰਾਂ ਵਿਧਵਾ ਅਤੇ ਬੇਸਹਾਰਾ ਔਰਤਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਜੋ ਆਪਣੇ ਰੋਜ਼ਾਨਾ ਜੀਵਨ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਸਰਕਾਰੀ ਸਹਾਇਤਾ 'ਤੇ ਨਿਰਭਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਲੋਕ-ਭਲਾਈ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ, ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਇਹ ਸਹਾਇਤਾ ਨਾ ਸਿਰਫ਼ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਏਗੀ ਸਗੋਂ ਉਨ੍ਹਾਂ ਵਿੱਚ ਆਤਮਵਿਸ਼ਵਾਸ ਅਤੇ ਆਤਮ-ਸਨਮਾਨ ਦੀ ਭਾਵਨਾ ਨੂੰ ਵੀ ਵਧਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੇ ਕਾਰਨ ਮਹਿਲਾਵਾਂ ਨੂੰ ਇੱਜ਼ਤ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਮਿਲ ਰਹੀ ਹੈ।
ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸਮਾਜ ਦੇ ਵੰਚਿਤ ਵਰਗਾਂ ਦੇ ਉੱਥਾਨ ਲਈ ਇਸੇ ਤਰ੍ਹਾਂ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ ਤਾਂ ਜੋ ਹਰ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚ ਸਕੇ।
——————————
This news is auto published from an agency/source and may be published as received.
