ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕੇਗਾ-ਪੂਜਾ ਸਿਆਲ ਗਰੇਵਾਲ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕੇਗਾ-ਪੂਜਾ ਸਿਆਲ ਗਰੇਵਾਲ 30 ਅਪ੍ਰੈਲ ਨੂੰ ਜ਼ਿਲ੍ਹੇ ਦੀਆਂ ਉੱਘੀਆ ਸਖਸ਼ੀਅਤਾਂ ਵੱਲੋਂ ਸੈਲਫ ਇਨੁਮੀਰੇਸ਼ਨ ਦੀ ਕੀਤੀ ਜਾਵੇਗੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਨੇ ਸ਼ੈਸਜ 2027 ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

ਫਤਹਿਗੜ੍ਹ ਸਾਹਿਬ, 28 ਅਪ੍ਰੈਲ

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਕਾਨਫਰੰਸ਼ ਰੂਮ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਜ਼ਿਲ੍ਹਾ ਸ਼ੈਸਜ ਅਫ਼ਸਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸਮੂਹ ਐਸ.ਡੀ.ਐਮ ਕਮ ਸ਼ੈਸਜ ਅਫ਼ਸਰ, ਸਮੂਹ ਚਾਰਜ਼ ਸ਼ੈਸਜ ਅਫ਼ਸਰ ਸਮੇਤ ਸ਼ੈਸਜ 2027 ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।

ਜ਼ਿਲ੍ਹਾ ਸ਼ੈਸਜ ਅਫ਼ਸਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਇਹ ਜਨਗਣਨਾ ਪਹਿਲੀ ਵਾਰ ਡਿਜ਼ੀਟਲ ਮੋਡ ਵਿੱਚ ਕੀਤੀ ਜਾ ਰਹੀ ਹੈ।ਇਸ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ ਦੇ ਕੰਮ ਵਜੋਂ ਪਹਿਲ ਕੀਤੀ ਗਈ, ਜਿਸ ਵਿੱਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕਦਾ ਹੈ। ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ।

ਉਨ੍ਹਾਂ ਦੱਸਿਆ ਕਿ 30 ਅਪ੍ਰੈਲ ਨੂੰ ਜ਼ਿਲ੍ਹੇ ਦੀਆਂ ਉੱਘੀਆ ਸਖਸ਼ੀਅਤਾਂ ਵੱਲੋਂ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਡਿਜ਼ੀਟਲ ਮੋਡ ਦੀ ਜਨਗਣਨਾ ਤੋਂ ਪ੍ਰੇਰਿਤ ਕਰਨਾ ਹੋਵੇਗਾ। ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਅਤੇ ਕਾਰਜ ਸਾਧਕਾਂ ਅਫ਼ਸਰ ਨੂੰ ਹਦਾਇਤ ਕੀਤੀ ਕਿ ਸੈਲਫ ਇਨੁਮੀਰੇਸ਼ਨ ਬਾਰੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਪੜ੍ਹਿਆ ਲਿਖਿਆ ਵਰਗ ਆਪਣਾ ਡਾਟਾ ਅਪਡੇਟ ਕਰ ਸਕਣਗੇ, ਜਿਸਦੇ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ।

ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਵੇਰ ਦੀ ਸਭਾ ਦੌਰਾਨ ਬੱਚਿਆ ਨੂੰ ਜਨਗਣਨਾ 2027 ਬਾਰੇ ਜਾਗਰੂਕ ਕੀਤਾ ਜਾਵੇ। ਬੱਚਿਆ ਦੇ ਪੋਸਟਰ/ਪੇਟਿੰਗ ਮੁਕਾਬਲੇ ਕਰਵਾਉਣ ਦੇ ਨਾਲ ਹੋਰ ਜਾਗਰੂਕਤਾ ਗਤਿਵਿਧੀਆ ਕਰਵਾਈਆ ਜਾਣ। ਉਨ੍ਹਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਸੈਸ਼ਰ ਅਫ਼ਸਰ ਸਾਹਿਬਾਨ ਨਾਲ ਤਾਲਮੇਲ ਕਰਕੇ ਮੈਰਾਥਨ, ਸਾਇਕਲ ਰੈਲੀ ਅਤੇ ਹੋਰ ਗਤਿਵਿਧੀਆ ਉਲੀਕੀਆ ਜਾਣ ਤਾਂ ਜੋ ਲੋਕਾਂ ਨੂੰ ਜਨਗਣਨਾ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਸਕੇ।

ਇਸ ਮੌਕੇ ਐਸ ਡੀ ਐਮ ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ ਡੀ ਐਮ ਅਮਲੋਹ ਚਰਨਜੋਤ ਸਿੰਘ ਵਾਲੀਆ, ਐਸ ਡੀ ਐਮ ਬੱਸੀ ਪਠਾਣਾ ਹਰਵੀਰ ਕੌਰ, ਐਸ ਡੀ ਐਮ ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਉੱਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਸਹਾਇਕ ਖੋਜ਼ ਅਫਸਰ ਸ੍ਰੀਮਤੀ ਹਰਮਨਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ, ਤਹਿਸੀਲਦਾਰ ਬੱਸੀ ਪਠਾਣਾ ਯਿਸੂ ਬਾਂਸਲ, ਸਮੂਹ ਬੀਡੀਪੀਓ, ਸਮੂਹ ਕਾਰਜਸਾਧਕ ਅਫਸਰਾਂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *