
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਜ਼ਿਲੇ ਦੀਆਂ ਮੰਡੀਆਂ 'ਚ ਹੁਣ ਤੱਕ ਕਣਕ ਦੀ 99 ਫੀਸਦੀ ਹੋਈ ਖਰੀਦ – ਡਿਪਟੀ ਕਮਿਸ਼ਨਰ ਹੁਣ ਤੱਕ 594.86 ਕਰੋੜ ਰੁਪਏ ਦੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ
ਫ਼ਤਹਿਗੜ੍ਹ ਸਾਹਿਬ, 02 ਮਈ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2 ਲੱਖ 46 ਹਜਾਰ 175 ਮੀਟਰਿਕ ਟਨ ਦੀ ਆਮਦ ਹੋਈ ਹੈ ਅਤੇ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ 2 ਲੱਖ 44 ਹਜਾਰ 729 ਮੀਟਰਕ ਟਨ ਕਣਕ ਦੀ ਖਰੀਦ ਨਾਲ 99 ਫੀਸਦੀ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 594.86 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।
ਡਾ.ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 58514 ਮੀਟਰਕ ਟਨ, ਮਾਰਕਫੈੱਡ ਵੱਲੋਂ 64378 ਮੀਟਰਕ ਟਨ, ਪਨਸਪ ਵੱਲੋਂ 56911 ਮੀਟਰਕ ਟਨ, ਵੇਅਰ ਹਾਊਸ ਵੱਲੋਂ 37283 ਮੀਟਰਕ ਟਨ, ਐਫ.ਸੀ.ਆਈ. ਵੱਲੋਂ 21974 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5668 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਖਰੀਦ ਕਾਰਜ਼ਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਣਕ ਦੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।
——————————
This news is auto published from an agency/source and may be published as received.
