ਬੱਸੀ ਪਠਾਣਾਂ (ਉਦੇ ਧੀਮਾਨ ) ਇੰਸਪੈਕਟਰ ਕੁਲਵੀਰ ਸਿੰਘ ਸੰਧੂ ਦੇ ਤਬਾਦਲੇ ਤੋਂ ਬਾਅਦ ਐਸ.ਐਚ.ਓ ਨਰਪਿੰਦਰ ਸਿੰਘ ਨੇ ਥਾਣਾ ਬੱਸੀ ਪਠਾਣਾਂ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਜਾਇਜ ਕੰਮਾਂ ਲਈ ਥਾਣੇ ਆਉਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਮਿਲੇਗਾ ਅਤੇ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਐਸ.ਐਚ.ਓ ਨਰਪਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਸਫਲਤਾ ਲਈ ਲੋਕਾਂ ਦਾ ਸਾਥ ਬੇਹੱਦ ਜਰੂਰੀ ਹੁੰਦਾ ਹੈ ਅਤੇ ਪੁਲਿਸ ਵਿਭਾਗ ਵੱਲੋਂ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਉਹ ਬਿਨ੍ਹਾਂ ਕਿਸੇ ਡਰ ਤੋਂ ਉਨ੍ਹਾਂ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ।