ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ ਰਿਮਟ ਕਾਲਜ ਵਿਖੇ ਕੈਰੀਅਰ ਕੌਂਸਲਿੰਗ ਅਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ ਰਿਮਟ ਕਾਲਜ ਵਿਖੇ ਕੈਰੀਅਰ ਕੌਂਸਲਿੰਗ ਅਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ/ਫਤਿਹਗੜ੍ਹ ਸਾਹਿਬ: 04 ਮਈ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰਿਮਟ ਕਾਲਜ ਆਫ਼ ਐਜੂਕੇਸ਼ਨ,ਮੰਡੀ ਗੋਬਿੰਦਗੜ੍ਹ ਵਿਖੇ ਵਿਦਿਆਰਥੀਆਂ ਦੇ ਮਾਰਗਦਰਸ਼ਨ ਲਈ ਇੱਕ ਵਿਸ਼ੇਸ਼ ਕੈਰੀਅਰ ਕੌਂਸਲਿੰਗ ਅਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫਸਰ, ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਕੈਰੀਅਰ ਕੌਂਸਲਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਵਿਭਾਗ ਦੇ ਵੱਖ-ਵੱਖ ਕੰਮਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਗਰੂਕ ਕੀਤਾ, ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਕੇ ਆਤਮ-ਨਿਰਭਰ ਬਣ ਸਕਣ। ਇਸ ਤੋਂ ਇਲਾਵਾ, ਉਨ੍ਹਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਅਹਿਮ ਨੁਕਤੇ ਵੀ ਸਾਂਝੇ ਕੀਤੇ।

ਇਸ ਮੌਕੇ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕਾਂ ਵੱਲੋਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਕੈਂਪ ਦੇ ਅੰਤ ਵਿੱਚ ਵਿਦਿਆਰਥੀਆਂ ਦੀ ਰੋਜ਼ਗਾਰ ਪੋਰਟਲ 'ਤੇ ਰਜਿਸਟ੍ਰੇਸ਼ਨ ਵੀ ਕੀਤੀ ਗਈ।

——————————
This news is auto published from an agency/source and may be published as received.

Leave a Reply

Your email address will not be published. Required fields are marked *